July 7, 2024 5:10 pm
ਉੱਤਰ ਪ੍ਰਦੇਸ਼

ਵਿਧਾਨ ਸਭਾ ਚੋਣਾਂ: ਉੱਤਰ ਪ੍ਰਦੇਸ਼ ‘ਚ ਕੱਲ੍ਹ 57 ਵਿਧਾਨ ਸਭਾ ਹਲਕਿਆਂ ‘ਚ ਪੈਣਗੀਆਂ ਵੋਟਾਂ

ਚੰਡੀਗੜ੍ਹ 02 ਮਾਰਚ 2022: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਦੇ ਛੇਵੇਂ ਪੜਾਅ ਲਈ ਕੱਲ੍ਹ ਯਾਨੀ ਵੀਰਵਾਰ ਨੂੰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹਲਕੇ ਗੋਰਖਪੁਰ ਸਮੇਤ 10 ਜ਼ਿਲ੍ਹਿਆਂ ਦੇ 57 ਵਿਧਾਨ ਸਭਾ ਹਲਕਿਆਂ ‘ਚ ਵੋਟਾਂ ਪੈਣਗੀਆਂ।ਇਸ ਦੌਰਾਨ ਸੂਬੇ ਦੇ ਮੁੱਖ ਚੋਣ ਅਧਿਕਾਰੀ ਅਜੈ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਛੇਵੇਂ ਪੜਾਅ ਦੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਵੋਟਿੰਗ ਵੀਰਵਾਰ ਨੂੰ ਸਵੇਰੇ 7:00 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 3 ਮਾਰਚ ਨੂੰ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਦੇ ਇਸ ਪੜਾਅ ‘ਚ ਦੋ ਕਰੋੜ 14 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।