ਚੰਡੀਗੜ੍ਹ ,10 ਜੁਲਾਈ 2023: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਓਮ ਪ੍ਰਕਾਸ਼ ਸੋਨੀ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।
ਜਿਕਰਯੋਗ ਹੈ ਕਿ ਐਤਵਾਰ ਨੂੰ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ (OP Soni) ਨੂੰ 8 ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਸੋਨੀ ‘ਤੇ ਦੋਸ਼ ਹਨ ਕਿ ਉਨ੍ਹਾਂ ਦੇ ਖਰਚੇ ਉਨ੍ਹਾਂ ਦੀ ਕਮਾਈ ਤੋਂ ਕਈ ਗੁਣਾ ਜ਼ਿਆਦਾ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫ਼ਤਾਰੀ ਭਗਵੰਤ ਮਾਨ ਵੱਲੋਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਇੱਕ ਹੋਰ ਕੋਸ਼ਿਸ਼ ਹੈ। ਬਦਲਾਖੋਰੀ ਦੀ ਰਾਜਨੀਤੀ ਦਾ ਕਦੇ ਕੋਈ ਨਤੀਜਾ ਨਹੀਂ ਨਿਕਲਿਆ |