June 30, 2024 9:57 pm
Charanjit Singh Channi

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਤੋਂ ਚਾਰ ਘੰਟੇ ਕੀਤੀ ਪੁੱਛਗਿੱਛ

ਚੰਡੀਗੜ੍ਹ, 13 ਜੂਨ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਰਿਕਾਰਡ ਸਮੇਤ ਮੋਹਾਲੀ ਵਿਜੀਲੈਂਸ ਦਫਤਰ ਵਿਖੇ ਪੇਸ਼ ਹੋਏ, ਇੱਥੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਹੈ | ਵਿਜੀਲੈਂਸ ਦਫਤਰ ਤੋਂ ਬਾਹਰ ਆਏ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਤੋਂ ਦੂਰੀ ਬਣਾ ਕੇ ਰੱਖੀ ਅਤੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ |

ਵਿਜੀਲੈਂਸ ਨੇ ਇਸ ਸਾਲ ਜਨਵਰੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ  (Charanjit Singh Channi) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ।ਇਸ ਦੌਰਾਨ ਚੰਨੀ ਇਕੱਲੇ ਹੀ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਉਸ ਤੋਂ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ ਸੀ । ਇਸ ਦੌਰਾਨ ਵਿਜੀਲੈਂਸ ਨੇ ਉਸ ਨੂੰ 50 ਸਵਾਲਾਂ ਦਾ ਪ੍ਰੋਫਾਰਮਾ ਦਿੱਤਾ ਸੀ, ਜੋ ਉਸ ਨੇ ਭਰਨਾ ਸੀ। ਚਰਨਜੀਤ ਚੰਨੀ ਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਅਤੇ ਵਿਜੀਲੈਂਸ ‘ਤੇ ਉਸ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਅੱਜ ਸਾਰਾ ਰਿਕਾਰਡ ਨਾਲ ਪੇਸ਼ ਹੋਏ ਸਨ |