Kikki Dhillon

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੀ ਫਰੀਦਕੋਟ ਅਦਾਲਤ ‘ਚ ਪੇਸ਼ੀ

ਚੰਡੀਗੜ੍ਹ, 07 ਜੂਨ 2023: ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ (Kikki Dhillon) ਦੀ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ‘ਤੇ ਅੱਜ ਉਨ੍ਹਾਂ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਕਿੱਕੀ ਢਿੱਲੋਂ ਦੀ ਇਹ ਪੇਸ਼ੀ ਵੀਡੀਓ ਕਾਨਫ਼ਰੰਸਿੰਗ ਦੁਆਰਾ ਹੋਵੇਗੀ | ਕਿੱਕੀ ਢਿੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਨਾਭਾ ਜੇਲ੍ਹ ਵਿਚ ਬੰਦ ਹਨ | ਜਿਕਰਯੋਗ ਹੈ ਕਿ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ (Kikki Dhillon) ਨੇ ਫ਼ਰੀਦਕੋਟ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ |

Scroll to Top