Bharat Inder Chahal

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਬਿਊਰੋ ਵਲੋਂ ਭਰਤ ਇੰਦਰ ਚਾਹਲ ਮੁੜ ਤਲਬ

ਚੰਡੀਗੜ੍ਹ, 27 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ (Bharat Inder Chahal) ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੜ ਤਲਬ ਕੀਤਾ ਹੈ। ਇਸ ਵਾਰ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਦਸਵੀਂ ਵਾਰ ਤਲਬ ਕੀਤਾ ਗਿਆ ਹੈ। ਚਾਹਲ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਵਿਜੀਲੈਂਸ ਜਾਂਚ ਟੀਮ ਨੇ ਭਰਤ ਇੰਦਰ ਤੋਂ ਪਿਛਲੇ ਕਈ ਸਾਲਾਂ ਦੌਰਾਨ ਬਣਾਈ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਭੇਜਿਆ ਗਿਆ ਹੈ ।

ਵਿਜੀਲੈਂਸ ਨੇ ਜੇਲ ਰੋਡ ‘ਤੇ ਚਾਹਲ (Bharat Inder Chahal) ਦੇ ਸ਼ਾਪਿੰਗ ਮਾਲ, ਸਰਹਿੰਦ ਰੋਡ ‘ਤੇ ਸਥਿਤ ਮੈਰਿਜ ਪੈਲੇਸ ਅਤੇ ਹੋਰ ਜਾਇਦਾਦਾਂ ਦੀ ਕਾਗਜ਼ੀ ਚੈਕਿੰਗ ਅਤੇ ਪੈਮਾਇਸ਼ ਕੀਤੀ ਜਾ ਚੁੱਕੀ ਸੀ । ਆਮਦਨ ਦੇ ਸਰੋਤ ਅਤੇ ਜਾਇਦਾਦ ਬਾਰੇ ਸ਼ੱਕ ਹੋਣ ਕਾਰਨ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਈ ਵਾਰ ਨੋਟਿਸ ਦਿੱਤੇ ਸਨ, ਪਰ ਜਾਂਚ ਵਿੱਚ ਸ਼ਾਮਲ ਨਹੀਂ ਹੋਏ | ਪਿਛਲੀਆਂ ਤਾਰੀਖ਼ਾਂ ਵਿੱਚ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦੀ ਗੱਲ ਕਹਿ ਕੇ ਛੋਟ ਮੰਗੀ ਸੀ ਪਰ ਚਾਹਲ ਅੱਜ ਤੱਕ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ।

Scroll to Top