ਚੰਡੀਗੜ੍ਹ, 17 ਮਾਰਚ 2023: ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ (Brahm Mahindra) ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਇਸ ਮਾਮਲੇ ਵਿੱਚ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ।
ਵਿਜੀਲੈਂਸ ਦੀ ਜਾਂਚ ਅਨੁਸਾਰ ਬ੍ਰਹਮ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ‘ਤੇ ਪਿਛਲੇ 6 ਸਾਲਾਂ ‘ਚ ਬੇਹਿਸਾਬ ਪੈਸਾ ਖਰਚ ਕਰਨ ਦਾ ਦੋਸ਼ ਹੈ। ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਪੰਜਾਬ ਮੰਤਰੀ ਮੰਡਲ ਵਿੱਚ ਬ੍ਰਹਮ ਮਹਿੰਦਰਾ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ। ਸਾਲ 2017 ਵਿੱਚ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਫਿਰ 2022 ਤੱਕ ਉਹ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ।