Site icon TheUnmute.com

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਭਰਤ ਇੰਦਰ ਚਾਹਲ ਨੂੰ ਦਿੱਤੀ ਅੰਤਰਿਮ ਜ਼ਮਾਨਤ

Bharat Inder Chahal

ਚੰਡੀਗੜ੍ਹ, 13 ਅਕਤੂਬਰ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੇ ਖ਼ਿਲਾਫ਼ ਚੱਲ ਰਹੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਭਰਤ ਇੰਦਰ ਸਿੰਘ ਚਾਹਲ ਨੂੰ 17 ਅਕਤੂਬਰ 2023 ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ |

ਪ੍ਰਾਪਤ ਜਾਣਕਾਰੀ ਮੁਤਾਬਕ ਭਰਤ ਇੰਦਰ ਚਾਹਲ ਦੇ ਵਕੀਲ ਕਰਮਵੀਰ ਸਿੰਘ ਨਲਵਾ ਦੇ ਮੁਤਾਬਕ ਪਿਛਲੀ ਤਾਰੀਖ਼ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਭਰਤ ਇੰਦਰ ਚਾਹਲ ਦੀ ਆਮਦਨ ਅਤੇ ਜਾਇਦਾਦ ਬਾਰੇ ਹਲਫਨਾਮਾ ਦਾਇਰ ਕਰਨ ਲਈ ਕਿਹਾ ਸੀ ਜਿਸ ਵਿੱਚ ਉਨ੍ਹਾਂ ਦੀ ਸਾਰੀ ਜਾਇਦਾਦ ਦੀ ਜਾਣਕਾਰੀ ਮੰਗੀ ਸੀ । ਇਸ ਮਾਮਲੇ ‘ਚ ਹੁਣ ਅਗਲੀ ਸੁਣਵਾਈ ਮੰਗਲਵਾਰ, 17 ਅਕਤੂਬਰ 2023 ‘ਤੇ ਰੱਖੀ ਹੈ।

Exit mobile version