ਚੰਡੀਗੜ੍ਹ, 07 ਜੂਨ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਭਾਜਪਾ ਆਗੂ ਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਉਰਫ ਜੀਤੀ ਸਿੱਧੂ (Jiti sidhu)ਬੁੱਧਵਾਰ ਨੂੰ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਪੁੱਜੇ।ਜੀਤੀ ਸਿੱਧੂ ਤੋਂ ਵਿਜੀਲੈਂਸ ਬਿਊਰੋ ਮੋਹਾਲੀ ਦੇ ਪਿੰਡ ਦੇਵੀ ਦੀ ਸ਼ਾਮਲਾਤ ਜ਼ਮੀਨ ਨੂੰ ਲੈ ਕੇ ਪੁੱਛਗਿੱਛ ਕਰੇਗੀ | ਵਿਜੀਲੈਂਸ ਨੇ ਜੀਤੀ ਸਿੱਧੂ ਨੂੰ ਤੀਜੀ ਵਾਰ ਤਲਬ ਕੀਤਾ ਹੈ | ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ਜੀਤੀ ਸਿੱਧੂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਗਮਾਡਾ ਤੋਂ ਦਸਤਾਵੇਜ਼ ਪ੍ਰਾਪਤ ਕਰਨ ਲਈ ਸਮਾਂ ਮੰਗਿਆ ਹੈ, ਜਿਵੇਂ ਹੀ ਦਸਤਾਵੇਜ਼ ਪ੍ਰਾਪਤ ਹੋਣਗੇ, ਉਹ ਅਧਿਕਾਰੀਆਂ ਨੂੰ ਪੇਸ਼ ਕਰ ਦਿੱਤੇ ਜਾਣਗੇ।
ਜਨਵਰੀ 18, 2025 5:45 ਬਾਃ ਦੁਃ