ਚੰਡੀਗੜ੍ਹ, 13 ਜੁਲਾਈ 2023: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਵਿਜੀਲੈਂਸ ਨੇ ਵੀਡੀਓ ਕਾਨਫਰੰਸ ਰਾਹੀਂ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਓ.ਪੀ ਸੋਨੀ ਦਾ ਵਕੀਲ ਵੀ ਅਦਾਲਤ ਪਹੁੰਚਿਆ । ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਸੋਨੀ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਉਨ੍ਹਾਂ ਨੂੰ 20 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੀ ਐਮਪੀ ਸੋਨੀ (Om Prakash Soni) ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 2 ਦਿਨ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ। ਪਰ ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।