Ashish Kapoor

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਸਾਬਕਾ AIG ਆਸ਼ੀਸ਼ ਕਪੂਰ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ, 26 ਸਤੰਬਰ 2023: ਸਾਬਕਾ ਏ.ਆਈ.ਜੀ. ਆਸ਼ੀਸ਼ ਕਪੂਰ (Ashish Kapoor) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ | ਹਾਈਕੋਰਟ ਨੇ ਆਸ਼ੀਸ਼ ਕਪੂਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੀਸ਼ ਕਪੂਰ ਦੀ ਘਰਵਾਲੀ ਨੇ ਮਾਨਯੋਗ ਜੱਜ ਸਾਹਮਣੇ ਕੁਝ ਤੱਥ ਪੇਸ਼ ਕੀਤੇ ਹਨ | ਜਿਕਰਯੋਗ ਹੈ ਕਿ ਆਸ਼ੀਸ਼ ਕਪੂਰ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ | ਕਿਊਂਕਿ ਆਸ਼ੀਸ਼ ਕਪੂਰ ‘ਤੇ ਦੋ ਮਾਮਲੇ ਦਰਜ ਹਨ, ਜਿਨ੍ਹਾਂ ਨੂੰ ਇੱਕ ਵਿੱਚ ਹੀ ਜ਼ਮਾਨਤ ਮਿਲੀ ਹੈ | ਉਨ੍ਹਾਂ ਨੂੰ ਬਾਹਰ ਆਉਣ ਲਈ ਦੋਵੇਂ ਮਾਮਲਿਆਂ ਵਿੱਚ ਜ਼ਮਾਨਤ ਮਿਲਣੀ ਜ਼ਰੂਰੀ ਹੈ |

 

Scroll to Top