Vigilance Bureau

ਸਹਾਇਕ ਸਬ-ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 09 ਜਨਵਰੀ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ‘ਚ ਮੱਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ |

ਵਿਜੀਲੈਂਸ ਬਿਊਰੋ ਮੁਤਾਬਕ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ (ਜਲੰਧਰ) ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਦੱਸਿਆ ਕਿ
ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਸੀ ਅਤੇ ਮੁਲਜ਼ਮ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ‘ਚ ਸ਼ਾਮਲ ਹੋਣ ਦੇ ਸਬੰਧ ‘ਚ ਅਦਾਲਤੀ ਕੰਪਲੈਕਸ ਫਗਵਾੜਾ ਸੱਦਿਆ ਸੀ। ਇਸ ਮੁਲਾਕਾਤ ਦੌਰਾਨ ਮੁਲਜ਼ਮ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਮੌਕੇ ’ਤੇ ਮੁਲਜ਼ਮ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਦਿੱਤੇ ਸਨ।

ਸ਼ਿਕਾਇਤਕਰਤਾ ਆਪਣੇ ਮਾਪਿਆਂ ਨਾਲ ਪੁਲਿਸ ਥਾਣਾ ਸਿਟੀ ਫਗਵਾੜਾ ਗਿਆ, ਜਿੱਥੇ ਉਸਦੇ ਮਾਪਿਆਂ ਦੀ ਹੋਰ ਤਫ਼ਤੀਸ਼ ਕੀਤੀ, ਉਕਤ ਮੁਲਜ਼ਮ ਸਹਾਇਕ ਸਬ-ਇੰਸਪੈਕਟਰ ਨੇ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ‘ਚ ਮੱਦਦ ਕਰਨ ਲਈ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕੀਤੀ। ਜਦੋਂ ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ‘ਚ ਅਸਮਰੱਥਾ ਪ੍ਰਗਟਾਈ ਤਾਂ ਉਕਤ ਅਧਿਕਾਰੀ ਨੇ ਰਿਸ਼ਵਤ ਵਜੋਂ ਹੋਰ 2,000 ਰੁਪਏ ਦੇ ਦਿੱਤੇ ਅਤੇ ਬਾਕੀ ਰਕਮ ਬਾਅਦ ‘ਚ ਦੇਣ ਲਈ ਕਿਹਾ।

ਵਿਜੀਲੈਂਸ ਮੁਤਾਬਕ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਨੇੜੇ ਸੱਦਿਆ ਅਤੇ 2,000 ਰੁਪਏ ਰਿਸ਼ਵਤ ਲੈ ਲਈ ਅਤੇ ਉਸਨੂੰ ਬਾਕੀ ਰਕਮ ਦੇਣ ਲਈ ਹਦਾਇਤ ਕੀਤੀ। ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਨਿਯਮਤ ਜ਼ਮਾਨਤ ਮਿਲਣ ਤੋਂ ਬਾਅਦ ਵੀ ਮੁਲਜ਼ਮ ਰਿਸ਼ਵਤ ਦੀ ਰਕਮ ਦੀ ਬਕਾਇਆ ਰਕਮ ਦੀ ਮੰਗਦਾ ਰਿਹਾ।ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ‘ਚ 6000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ।

ਵਿਜੀਲੈਂਸ ਨੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਨੇ ਦੌਰਾਨ ਮੁਲਜ਼ਮ ਨੂੰ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਅਤੇ ਜਾਂਚ ਜਾਰੀ ਹੈ |

Read More: Bribe Case: ਸੰਗਰੂਰ ਵਿਖੇ ਤਹਿਸੀਲਦਾਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਦੇਸ਼

Scroll to Top