ਚੰਡੀਗੜ੍ਹ, 21 ਸਤੰਬਰ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਅੱਜ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਕੁਲੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੁਲੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਰਾਹੁਲ ਗਾਂਧੀ ਨੇ ਕੁਲੀਆਂ ਦੀ ਡਰੈੱਸ ਪਾ ਕੇ ਯਾਤਰੀਆਂ ਦਾ ਸਮਾਨ ਵੀ ਚੁੱਕਿਆ। ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਗਿਆ ਹੈ।
ਦਰਅਸਲ ਅਗਸਤ ਮਹੀਨੇ ‘ਚ ਕੁਲੀਆਂ ਨੇ ਰਾਹੁਲ ਗਾਂਧੀ (Rahul Gandhi) ਨੂੰ ਮਿਲਣ ਦੀ ਇੱਛਾ ਜਤਾਈ ਸੀ, ਜਿਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਕੁਲੀਆਂ ਨਾਲ ਮੁਲਾਕਾਤ ਕੀਤੀ ਹੈ। ਵੀਡੀਓ ‘ਚ ਰਾਹੁਲ ਗਾਂਧੀ ਕੁਲੀਆਂ ਦਾ ਪਹਿਰਾਵਾ ਪਹਿਨ ਕੇ ਯਾਤਰੀਆਂ ਦਾ ਸਮਾਨ ਸਿਰ ‘ਤੇ ਚੁੱਕਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕੁਝ ਦਰਬਾਨ ਉਨ੍ਹਾਂ ਦੇ ਨਾਲ ਚੱਲ ਰਹੇ ਹਨ। ਤਸਵੀਰ ਸ਼ੇਅਰ ਕਰਦੇ ਹੋਏ ਕਾਂਗਰਸ ਪਾਰਟੀ ਨੇ ਲਿਖਿਆ, ‘ਲੋਕ ਨੇਤਾ ਰਾਹੁਲ ਗਾਂਧੀ ਨੇ ਅੱਜ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਆਪਣੇ ਕੁਲੀਆਂ ਦੋਸਤਾਂ ਨਾਲ ਮੁਲਾਕਾਤ ਕੀਤੀ।