July 2, 2024 6:50 pm
Bathinda

ਬਠਿੰਡਾ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਰਿਵਾਰ ਨੇ ਝੀਲ ‘ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ

ਬਠਿੰਡਾ, 31 ਮਾਰਚ 2023: ਬਠਿੰਡਾ (Bathinda) ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਪਰਿਵਾਰ ਨੇ ਝੀਲ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ |ਇਸ ਘਟਨਾ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ 1 ਦੀ ਹਾਲਤ ਠੀਕ ਦੱਸੀ ਜਾ ਰਹੀ ਹੈ |ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸੱਤ ਵਜੇ ਬਠਿੰਡਾ ਦੀ ਝੀਲ ਨੰਬਰ-3 ਤੇ ਇਕ ਔਰਤ ਸਮੇਤ ਤਿੰਨ ਜਣਿਆਂ ਨੇ ਛਾਲ ਮਾਰ ਦਿੱਤੀ ਹੈ, ਸਹਾਰਾ ਜਨ ਸੇਵਾ ਦੀ ਟੀਮ ਮੌਕੇ ਤੇ ਪਹੁੰਚੀ ਤਾਂ ਝੀਲ ਵਿਚ ਛਾਲ ਮਾਰਨ ਵਾਲਿਆਂ ਵਿੱਚੋ ਦੋ ਦੀ ਹਾਲਤ ਜ਼ਿਆਦਾ ਗੰਭੀਰ ਸੀ ਜਦੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ 2 ਜਣਿਆਂ ਨੂੰ ਮ੍ਰਿਤਕ ਐਲਾਨ ਦਿੱਤਾ, ਘਟਨਾ ਵਿੱਚ ਮਾਂ-ਪੁੱਤ ਦੀ ਮੌਤ ਹੋ ਚੁੱਕੀ ਹੈ ਅਤੇ ਖ਼ੁਦ ਵਿਅਕਤੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ |

ਝੀਲ ਵਿਚ ਛਾਲ ਮਾਰਨ ਵਾਲੇ ਸੁਰਿੰਦਰ ਕੁਮਾਰ ਦੇ ਦੋਸਤ ਨੇ ਦੱਸਿਆ ਕਿ ਉਸ ਨੂੰ ਸਵੇਰੇ ਸੁਰਿੰਦਰ ਕੁਮਾਰ ਦਾ ਫੋਨ ਆਇਆ ਤੇ ਉਸ ਨੂੰ ਅਲਵਿਦਾ ਕਹਿ ਕੇ ਫੋਨ ਕੱਟ ਦਿੱਤਾ, ਉਹਨਾਂ ਨੇ ਸੁਰਿੰਦਰ ਕੁਮਾਰ ਦੇ ਘਰ ਜਾ ਕੇ ਦੇਖਿਆ ਤਾਂ ਘਰ ਵਿੱਚ ਕੋਈ ਨਹੀਂ ਸੀ | ਜਦੋਂ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ, ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਰਿਵਾਰ ਨੇ ਝੀਲ ਵਿਚ ਛਾਲ ਮਾਰ ਦਿੱਤੀ ਹੈ, ਸੁਰਿੰਦਰ ਕੁਮਾਰ ਦੇ ਦੋਸਤ ਨੇ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਹੈ ਸੁਰਿੰਦਰ ਕੁਮਾਰ ਪ੍ਰਿੰਟਿੰਗ ਪ੍ਰੈਸ ਦਾ ਕੰਮ ਕਰਦਾ ਹੈ |