Site icon TheUnmute.com

ਬਰੈਂਪਟਨ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਪ੍ਰਕਾਸ਼ ਪੁਰਬ

ਕੈਨੇਡਾ , 06 ਜੁਲਾਈ 2023: ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ ਬਰੈਂਪਟਨ ਕੈਨੇਡਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਹਜੂਰੀ ਰਾਗੀ ਭਾਈ ਸ਼ਮਨਦੀਪ ਸਿੰਘ (ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ) ਤੇ ਹੋਰਨਾ ਰਾਗੀ ਜਥਿਆ ਨੇ ਕੀਰਤਨ ਰਾਹੀਂ ਨਿਹਾਲ ਕੀਤਾ।

ਇਸ ਉਪਰੰਤ ਦਿਆਲਪੁਰੀ ਭਰਾਵਾਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਮੰਗਪ੍ਰੀਤ ਸਿੰਘ ਹਰਿਆਣੇ ਵਾਲੇ, ਗਿਆਨੀ ਗੁਰਮੁੱਖ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਭਾਈ ਅਰਜਨ ਸਿੰਘ ਹੈੱਡ ਗ੍ਰੰਥੀ ਨੇ ਗੁਰਮਤਿ ਸਮਾਗਮ ਦੀ ਅਰਦਾਸ ਕਰਕੇ ਸਮਾਪਤੀ ਕੀਤੀ | ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਸਟਰ ਬਲਦੇਵ ਸਿੰਘ ਸਹੋਤਾ ਸਰਦਾਰ ਹਰਨਾਮ ਸਿੰਘ ਗੁਰੋਂ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Exit mobile version