ਤਿਰੰਗਾ

ਚੰਡੀਗੜ੍ਹ ਕ੍ਰਿਕਟ ਸਟੇਡੀਅਮ ‘ਚ ਵਿਦਿਆਰਥੀਆਂ ਨੇ ਤਿਰੰਗਾ ਝੰਡਾ ਬਣਾ ਕੇ ਵਿਸ਼ਵ ਰਿਕਾਰਡ ਬਣਾਇਆ

ਚੰਡੀਗੜ੍ਹ 13 ਅਗਸਤ 2022: ਦੇਸ਼ ਭਰ ‘ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ‘ਹਰ ਘਰ ਤਿਰੰਗਾ‘ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਚੰਡੀਗੜ੍ਹ ਦੇ ਸੈਕਟਰ 16 ਦੇ ਕ੍ਰਿਕਟ ਸਟੇਡੀਅਮ ‘ਚ 5800 ਤੋਂ ਵੱਧ ਵਿਦਿਆਰਥੀਆਂ ਨੇ ਮਨੁੱਖੀ ਤਿਰੰਗਾ ਝੰਡਾ ਬਣਾ ਕੇ ਵਿਸ਼ਵ ਰਿਕਾਰਡ ਬਣਾਇਆ ਹੈ।

ਇਸ ਮੌਕੇ ਰਾਸ਼ਟਰੀ ਝੰਡੇ ਦੇ ਰੰਗਾਂ ਵਿੱਚ ਲਪੇਟੇ ਵਿਦਿਆਰਥੀਆਂ ਦਾ ਇਹ ਨਜ਼ਾਰਾ ਕਾਫੀ ਖੂਬਸੂਰਤ ਲੱਗ ਰਿਹਾ ਸੀ। ਦੱਸ ਦੇਈਏ ਕਿ ਇਸ ਪ੍ਰੋਗਰਾਮ ਵਿੱਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਵਿਦੇਸ਼ ਅਤੇ ਸੱਭਿਆਚਾਰ ਰਾਜ ਮੰਤਰੀ ਮੀਨਾਕਸ਼ੀ ਲੇਖੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।

Chandigarh

Scroll to Top