July 4, 2024 7:13 pm
PRTC

ਪਟਿਆਲਾ ਵਿਖੇ PRTC ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਮਾਨ ਸਰਕਾਰ ਦੇ ਖ਼ਿਲਾਫ਼ ਖੋਲ੍ਹਿਆ ਮੋਰਚਾ

ਪਟਿਆਲਾ 25 ਅਗਸਤ 2022: ਪਟਿਆਲਾ ਬੱਸ ਸਟੈਂਡ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪੀ.ਆਰ.ਟੀ.ਸੀ (PRTC) ਵਰਕਰਜ਼ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਆਰ.ਟੀ.ਸੀ ਵਰਕਰ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਮੁਲਾਜਮਾਂ ਨੂੰ ਤਨਖਾਹ ਅਤੇ ਪੈਨਸ਼ਨ ਜਾਰੀ ਨਹੀਂ ਕੀਤੀ ਗਈ |

ਉਨ੍ਹਾਂ ਕਿਹਾ ਕਿ ਸੁੱਤੀ ਪਈ ਭਗਵੰਤ ਮਾਨ ਸਰਕਾਰ ਨੂੰ ਜਗਾਉਣ ਲਈ ਅੱਜ ਉਨ੍ਹਾਂ ਦੇ ਵਰਕਰਾਂ ਨੂੰ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਇਹ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਿਆ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਪੰਜਾਬ ਸਰਕਾਰ ਨੇ ਪੀ.ਆਰ.ਟੀ.ਸੀ (PRTC) ਮਹਿਕਮੇ ਦੇ ਦੇਣੇ ਹਨ ਅਤੇ ਉਨ੍ਹਾਂ ਦੇ ਵਰਕਰ ਦਿਨ-ਰਾਤ ਮਿਹਨਤ ਕਰਦੇ ਹਨ | ਪਰ ਪੰਜਾਬ ਸਰਕਾਰ ਉਨ੍ਹਾਂ ਦੀ ਮਿਹਨਤ ਦਾ ਮੁੱਲ ਸਮੇਂ ਤੇ ਨਹੀਂ ਮੋੜ ਰਹੀ, ਉੱਥੇ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਭਰ ਤੋਂ ਪੀ.ਆਰ.ਟੀ.ਸੀ ਦੇ ਵਰਕਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇਣਗੇ |