Lata Mangeshkar

ਫ਼ਿਲਹਾਲ ਕੁਝ ਦਿਨ ICU ‘ਚ ਹੀ ਰਹਿਣਗੇ ਲਤਾ ਮੰਗੇਸ਼ਕਰ

ਚੰਡੀਗੜ੍ਹ 16 ਜਨਵਰੀ 2022: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਦਾ ਅਜੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ‘ਚ ਇਲਾਜ ਚੱਲ ਰਿਹਾ ਹੈ। ਉਸ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਐਤਵਾਰ ਨੂੰ ਦੱਸਿਆ ਕਿ 92 ਸਾਲਾ ਗਾਇਕਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੈ ਅਤੇ ਉਸ ਵਿਚ ਲਾਗ ਦੇ ਹਲਕੇ ਲੱਛਣ ਹਨ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਕੁਝ ਦਿਨ ਆਈਸੀਯੂ ਵਿੱਚ ਰੱਖਿਆ ਜਾਵੇਗਾ।

ਦੱਸ ਦੇਈਏ ਕਿ ਲਤਾ ਮੰਗੇਸ਼ਕਰ (Lata Mangeshkar) ਨੂੰ ਪਿਛਲੇ ਹਫਤੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਬ੍ਰੀਚ ਕੈਂਡੀ ਹਸਪਤਾਲ ਦੇ ਐਸੋਸੀਏਟ ਪ੍ਰੋਫੈਸਰ ਡਾ: ਪ੍ਰਤਾਤ ਸਮਦਾਨੀ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਅਜੇ ਵੀ ਆਈਸੀਯੂ ‘ਚ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਉਨ੍ਹਾਂ ਨੇ ਮੀਡੀਆ ਨੂੰ ਪਰਿਵਾਰ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਭਾਰਤੀ ਸਿਨੇਮਾ ਜਗਤ ਵਿੱਚ ਸਭ ਤੋਂ ਮਸ਼ਹੂਰ ਅਤੇ ਪ੍ਰਸਿੱਧ ਗਾਇਕਾਂ ‘ਚੋਂ ਇੱਕ, ਲਤਾ ਮੰਗੇਸ਼ਕਰ ਨੇ 1942 ਵਿੱਚ 13 ਸਾਲ ਦੀ ਉਮਰ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਸਨੇ ਕਈ ਭਾਰਤੀ ਭਾਸ਼ਾਵਾਂ ਵਿੱਚ 30,000 ਤੋਂ ਵੱਧ ਗੀਤ ਗਾਏ ਹਨ।

Scroll to Top