ਸ੍ਰੀ ਆਨੰਦਪੁਰ ਸਾਹਿਬ 13 ਅਕਤੂਬਰ 2022: ਹਿਮਾਚਲ ਪ੍ਰਦੇਸ਼ ਅੱਜ ਵੰਦੇ ਭਾਰਤ ਟਰੇਨ (Vande Bharat train) ਨੂੰ ਊਨਾ ਤੋਂ ਭਾਰਤੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ |ਇਸਦੇ ਨਾਲ ਹੀ ਅੱਜ ਸ੍ਰੀ ਆਨੰਦਪੁਰ ਸਾਹਿਬ ਇਤਿਹਾਸਕ ਧਰਤੀ ‘ਤੇ ਇਹ ਰੇਲਗੱਡੀ ਦੇ ਪਹੁੰਚਣ ‘ਤੇ ਢੋਲ-ਢਮੱਕਿਆਂ ਨਾਲ ਸਵਾਗਤ ਕੀਤਾ ਗਿਆ |
ਜਿੱਥੇ ਕਿ ਸਿੱਖ ਸ਼ਰਧਾਲੂਆਂ ਵਿੱਚ ਇਸ ਟਰੇਨ ਦੇ ਸ਼ੁਰੂ ਹੋਣ ‘ਤੇ ਖੁਸ਼ੀ ਦੀ ਲਹਿਰ ਹੈ | ਉੱਥੇ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਹਿੰਦੂ ਅਤੇ ਹੋਰ ਸ਼ਰਧਾਲੂ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਕਾਂਗੜਾ ਅਤੇ ਬੈਜਨਾਥ ਨੂੰ ਆਪਸ ਵਿਚ ਜੋੜੇਗੀ | ਜਿਸਦੇ ਲਈ ਹਿਮਾਚਲ ਪ੍ਰਦੇਸ਼, ਪੰਜਾਬ ਤੇ ਹਰਿਆਣਾ ਦਾ ਰੂਟ ਬਣਾਇਆ ਗਿਆ ਹੈ |ਜ਼ਿਕਰਯੋਗ ਹੈ ਕਿ ਇਸ ਦੌਰਾਨ ਟਰੇਨ ਵਿਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਫ਼ਰ ਕੀਤਾ |