Dr. Balbir Singh

ਗਣਤੰਤਰਤਾ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਸ੍ਰੀ ਮੁਕਤਸਰ ਸਾਹਿਬ 26 ਜਨਵਰੀ 2024 : ਡਾ. ਬਲਬੀਰ ਸਿੰਘ (Dr. Balbir Singh) ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ ਅੱਜ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।

ਗਣਤੰਤਰਤਾ ਦਿਵਸ ਮੌਕੇ ਤੇ ਬੋਲਦਿਆ ਉਹਨਾਂ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਤਰਾਜ ਦੀ ਸਥਾਪਨਾ ਹੋਈ। ਉਹਨਾਂ ਕਿਹਾ ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਾਲੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਸੰਵਿਧਾਨ ਸਦਕਾ ਸਾਰੇ ਦੇਸ਼ ਵਾਸੀ ਅਸੀ ਸਾਰੀਆਂ ਜਾਤਾਂ,ਪਾਤਾ, ਉਚ ਨੀਚ ਅਤੇ ਸਾਰੇ ਧਰਮਾਂ ਤੋਂ ਉਪਰ ਉਠ ਕੇ ਭਰਾਤਰੀ ਭਾਵ  ਨਾਲ ਆਪਣਾ ਜੀਵਨ ਬਤੀਤ ਕਰ ਰਹੇ ਹਾਂ।

ਇਸ ਮੌਕੇ ਉਹਨਾਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸੀਤਲਤਾ ਨੀਤੀ, ਬਿਜਲੀ ਖੇਤੀਬਾੜੀ, ਰੋਜ਼ਗਾਰ ਦੇ ਅਥਾਹ  ਮੌਕੇ ਪੈਦਾ ਕਰਨ, ਆਰਥਿਕਤਾ ਤੇ ਅਮਨ ਕਾਨੂੰਨ ਦੀ ਸਥਿਤੀ ਸੁਧਾਰਨ, ਨਾਗਰਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਨਾਉਣ, ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ ਪਿੰਡਾਂ ਦੇ ਸਰਬਪੱਖੀ ਵਿਕਾਸ,ਪੰਚਾਇਤੀ ਜਮੀਨਾਂ ਤੇ ਨਜਾਇਜ ਕਬਜੇ ਛੁਡਵਾਉਣ , ਨਸਿ਼ਆਂ ਦੇ ਖਾਤਮਾ ਕਰਨ ਅਤੇ ਨਿਵੇਸ਼ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਠੋਸ ਕਦਮ ਚੁੱਕ ਰਹੀ ਹੈ।

ਉਹਨਾਂ (Dr. Balbir Singh) ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ 522 ਮੁਢਲੇ ਸਿਹਤ ਕੇਂਦਰਾਂ, 2951 ਸਬ ਸੈਂਟਰ ਹੈਲਥ ਵੈਲਨੈਸ ਸੈਂਟਰ, 160 ਕਮਿਊਨਟੀ ਸਿਹਤ ਕੇਂਦਰ, 41 ਸਬ ਡਵੀਜ਼ਨਲ ਹਸਪਤਾਲਾਂ ਅਤੇ 23 ਜਿ਼ਲ੍ਹਾ ਹਸਪਤਾਲਾਂ ਚ ਲੱਗਭਗ 3 ਕਰੋੜ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਸੂਬਾ ਵਾਸੀਆਂ ਨੂੰ ਕੈਂਸਰ ਦੇ ਇਲਾਜ ਲਈ 1.50 ਲੱਖ ਰੁਪਏ ਦੀ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਸਰਕਾਰ ਵਲੋਂ ਸੜਕ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਲਈ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ  ਦੇਣ ਲਈ ਫਰਿਸ਼ਤੇ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਹੈ ਅਤੇ ਸੜਕ ਹਾਦਸੇ ਦੇ ਪੀੜਤਾਂ ਦੀ ਮੱਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸਮੂਲੀਅਤ ਕਰਨ ਲਈ ਰਾਜ ਸਰਕਾਰ ਵਲੋਂ ਜਖਮੀਆਂ ਦੀ ਸਹਾਇਤਾਂ ਕਰਨ ਵਾਲੇ ਫਰਿਸਤੇ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਇਹਨਾ ਨੂੰ ਰਾਸ਼ਟਰੀ ਸਮਾਗਮਾਂ ਭਾਵ 26 ਜਨਵਰੀ ਅਤੇ 15 ਅਗਸਤ ਦੇ ਮੌਕੇ ਤੇ ਪ੍ਰਸੰਸਾ ਪੱਤਰ ਦੇ ਦੇ ਸਨਮਾਨਿਤ ਵੀ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਪੰਜਾਬ ਚ 1368 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ ਅਤੇ 34 ਹਜ਼ਾਰ ਤੋਂ ਵੱਧ ਲੋਕ ਯੋਗ ਅਭਿਆਸ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਔਰਤਾਂ ਲਈ ਮੁਫਤ ਸਫਰ ਸਹੂਲਤ ਨੰ ਜਾਰੀ ਰੱਖਦਿਆਂ ਮਾਰਚ 2022 ਤੋਂ ਦਸੰਬਰ 2023 ਤੱਕ ਕੁਲ 25 ਕਰੋੜ 77 ਲੱਖ  ਮਹਿਲਾਵਾ ਨੂੰ 1202.49 ਕਰੋੜ ਰੁਪਏ ਦੀ ਲਾਗਤ ਨਾਲ ਮੁਫਤ ਸਫਰ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਜਨਤਕ ਵੰਡ ਪ੍ਰਣਾਲੀ ਤਹਿਤ ਸੂਬਾ ਸਰਕਾਰ ਵਲੋਂ ਘਰ ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਸਕੀਮ ਦਾ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਉਹਨਾ ਅੱਗੇ ਦੱਸਿਆ ਕਿ ਪੰਜਾਬ ਦੇ ਪਿੰਡਾ  ਨੂੰ ਸਾਫ ਤੇ ਪੀਣਯੋਗ ਪਾਣੀ ਦੀ ਸਪਲਾਈ  ਲਈ ਕਰਨ 2200 ਕਰੋੜ ਰੁਪਏ ਦੀ ਲਾਗਤ ਵਾਲੇ 15 ਨਹਿਰੀ ਪਾਣੀ ਤੇ ਆਧਾਰਤ ਪ੍ਰੋਜੈਕਟ ਉਸਾਰੀ ਅਧੀਨ ਹਨ ਅਤੇ 31 ਲੈਬੋਰਟਰੀਆਂ ਪੀਣ ਵਾਲੇ ਪਾਣੀ ਦੀ ਪਰਖ ਲਈ ਸਥਾਪਿਤ ਕੀਤੀਆਂ ਗਈਆਂ ਹਨ।

ਗਣਤੰਤਰਤਾ ਦਿਵਸ ਮੌਕੇ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਫਤਿਹ ਸਿੰਘ ਬਰਾੜ ਡੀ.ਐਸ.ਪੀ. ਦੀ ਅਗਵਾਈ ਵਿੱਚ  ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਅਤੇ ਸਕਾਊਂਟ  ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਤੇ ਉਹਨਾਂ ਸੁੰਤਰਤਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ। ਜਿ਼ਲ੍ਹਾ ਪ੍ਰਸ਼ਾਸਨ ਦੀ ਸਹਾਇਤਾਂ ਨਾਲ ਰੈਡ ਕਰਾਸ ਵਲੋਂ 16 ਲੋੜਵੰਦ ਔਰਤਾਂ ਨੂੰ ਸਿਖਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ, ਗੁਰਸ਼ਰਨ ਸਿੰਘ ਸੰਧੂ ਆਈ.ਜੀ.ਪੀ. ਫਰੀਦਕੋਟ ਰੇਂਜ,  ਭਾਗੀਰਥ ਸਿੰਘ ਮੀਨਾ ਐਸ.ਐਸ.ਪੀ., ਡਾ. ਨਯਨ ਏ.ਡੀ.ਸੀ.(ਜੀ) ਸੁਰਿੰਦਰ ਸਿੰਘ ਢਿਲੋਂ ਏ.ਡੀ.ਸੀ.(ਡੀ.), ਕੰਵਰਜੀਤ ਸਿੰਘ ਐਸ.ਡੀ.ਐਮ.,  ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ,  ਜਗਦੇਵ ਸਿੰਘ ਬਾਂਮ ਹਲਕਾ ਇੰਚਾਰਜ ਫਿਰੋਜ਼ਪੁਰ, ਮਨਜਿੰਦਰ ਸਿੰਘ ਕਾਕਾ ਉੜਾਂਗ, ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Scroll to Top