ਪਟਿਆਲਾ, 9 ਜਨਵਰੀ 2024: ਪਟਿਆਲਾ (Patiala) ਦਾ ਨਵਾਂ ਬੱਸ ਅੱਡਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿੱਚ ਇੱਕ ਵਿਅਕਤੀ ‘ਤੇ 12 ਤੋਂ 15 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ, ਅਤੇ ਗੋਲੀਆਂ ਚਲਾ ਦਿੱਤੀਆਂ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਵਿਅਕਤੀ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।
ਪਟਿਆਲਾ (Patiala) ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ‘ਤੇ ਮੌਜੂਦ ਗਵਾਹ ਨੇ ਦੱਸਿਆ ਕਿ ਇੱਕ ਲੜਕੇ ‘ਤੇ 12 ਤੋਂ 15 ਜਣਿਆਂ ਨੇ ਹਮਲਾ ਕੀਤਾ ਸੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਆਪਣੇ ਨਾਲ ਲੈ ਗਈ, ਜਿਸ ਤੋਂ ਬਾਅਦ ਹਮਲਾਵਰਾਂ ਵੱਲ 5 ਹਵਾਈ ਫਾਇਰ ਕੀਤੇ ਗਏ। ਸ਼ਹਿਰੀ ਸਟੇਟ ਥਾਣਾ ਇੰਚਾਰਜ ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਗੁੱਟਾਂ ਦੀ ਲੜਾਈ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ, ਅਸੀਂ ਜ਼ਖਮੀ ਵਿਅਕਤੀ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ ਅਤੇ ਅਸੀਂ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ। ਜੇਕਰ ਕੋਈ ਦੋਸ਼ੀ ਪਾਇਆ ਗਿਆ ਹੈ, ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ, ਪਰ ਅਸੀਂ ਅਜੇ ਤੱਕ ਲੜਾਈ ਦੇ ਪਿੱਛੇ ਦਾ ਕਾਰਨ ਅਤੇ ਲੜਕੇ ‘ਤੇ ਹਮਲਾ ਕਿਉਂ ਕੀਤਾ ਗਿਆ ਸੀ, ਇਹ ਪਤਾ ਨਹੀਂ ਲੱਗ ਸਕਿਆ ਹੈ।