July 4, 2024 10:55 pm
Ghariala

ਪਿੰਡ ਘਰਿਆਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਘਰ ‘ਚ ਵੜ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਤਰਨ ਤਾਰਨ, 07 ਨਵੰਬਰ 2023: ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ (Ghariala) ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਤਲ ਹੋਏ ਨੌਜਵਾਨ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਅਤੇ ਆਣ ਕੇ ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿੰਮ ਪਾਇਆ ਸੀ |

ਉਹਨਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਉਹਨਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿੰਮ ਬੰਦ ਕਰਕੇ ਘਰ ਆਣ ਕੇ ਸੌ ਗਿਆ ਦੇਰ ਰਾਤ 1 ਵਜੇ ਦੇ ਕਰੀਬ ਉਸ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ ਜਦ ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ, ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖੂਨ ਨਾਲ ਲੱਥਪੱਥ ਸੀ ਅਤੇ ਰਣਜੀਤ ਸਿੰਘ ਦੇ ਛਾਤੀ ਵਿੱਚ ਦੋ ਗੋਲੀਆਂ ਤੇ ਇੱਕ ਧੌਣ ਵਿੱਚ ਗੋਲੀ ਵੱਜੀ ਹੋਈ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ |

ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ (Ghariala) ਨੂੰ ਜਾਣੂ ਕਰਵਾਇਆ ਗਿਆ ਹੈ| ਉਧਰ ਮੌਕੇ ‘ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐਸਐਚਓ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਕਿ ਕੀ ਕਾਰਨ ਹੈ, ਜਿਸ ਪੁਲਿਸ ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਪੁਲਿਸ ਨੇ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ |