Site icon TheUnmute.com

ਪਿੰਡ ਵੜਿੰਗ ਵਿਖੇ MLA ਜਗਦੀਪ ਸਿੰਘ ਕਾਕਾ ਬਰਾੜ ਨੇ ਲੰਮੇ ਸਮੇ ਤੋ ਬੰਦ ਪਏ ਲਿਫਟ ਪੰਪ ਦਾ ਕੀਤਾ ਉਦਘਾਟਨ

ਪਿੰਡ ਵੜਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ 2023: ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕ ਪੈਦੇ ਪਿੰਡ ਵੜਿੰਗ ਵਿਖੇ ਨਹਿਰਾਂ ਤੇ ਲੰਮੇ ਸਮੇਂ ਤੋਂ ਬੰਦ ਪਏ ਪਿੰਡ ਖੋਖਰ ਅਤੇ ਸਰਾਏਨਾਗਾ ਦੇ ਲਿਫਟ ਪੰਪਾਂ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਉਦਘਾਟਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |

ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨਾਂ ਨੂੰ ਖੇਤਾਂ ਵਿੱਚ ਪਾਣੀ ਦੀ ਬਹੁਤ ਸਮੱਸਿਆ ਆ ਰਹੀ ਸੀ ਅਤੇ ਜ਼ਮੀਨਾਂ ਵੀ ਸੋਰੇ ਵਾਲੀਆਂ ਹਨ ।ਜਿਨ੍ਹਾਂ ਨੂੰ ਨਹਿਰੀ ਪਾਣੀ ਦੀ ਜ਼ਰੂਰਤ ਸੀ ਅਤੇ ਇਹ ਲਿਫਟ ਪੰਪ ਕਾਫੀ ਸਮੇਂ ਤੋਂ ਬੰਦ ਪਏ ਸਨ ।ਜੋ ਕਿ ਵਿਧਾਇਕ ਕਾਕਾ ਬਰਾੜ ਵੱਲੋਂ ਉਪਰਾਲੇ ਕਰਕੇ ਇਸਨੂੰ ਚਲਾਇਆ ਗਿਆ ਹੈ।ਇਸ ਨਾਲ ਕਿਸਾਨਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ ।

Exit mobile version