Atishi

ਆਤਿਸ਼ੀ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਾਇਆ ਦੋਸ਼

ਚੰਡੀਗੜ੍ਹ 22 ਅਪ੍ਰੈਲ 2024: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ (Atishi) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਸ਼ੂਗਰ ਲੈਵਲ ਨੂੰ ਲੈ ਕੇ ਨਾ ਤਾਂ ਏਮਜ਼ ਦੇ ਮਾਹਰਾਂ ਦੀ ਸਲਾਹ ਲਈ ਗਈ ਹੈ ਅਤੇ ਨਾ ਹੀ ਅਰਵਿੰਦ ਕੇਜਰੀਵਾਲ ਦਾ ਸਹੀ ਚੈਕਅੱਪ ਕਰਵਾਇਆ ਗਿਆ ਹੈ।

‘ਆਪ’ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ (Atishi) ਨੇ ਕਿਹਾ, “ਇਹ ਸਭ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋ ਰਿਹਾ ਹੈ। ਕੇਜਰੀਵਾਲ ਦੀ ਸਿਹਤ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਨਾ ਤਾਂ ਉਨ੍ਹਾਂ ਨੂੰ ਇਨਸੁਲਿਨ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਆਪਣੇ ਡਾਕਟਰ ਤੋਂ ਸਲਾਹ ਲੈਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।”

ਆਤਿਸ਼ੀ ਨੇ ਫਿਰ ਦੁਹਰਾਇਆ ਕਿ ਜਦੋਂ ਈਡੀ ਦੀ ਹਿਰਾਸਤ ਵਿੱਚ ਕੇਜਰੀਵਾਲ ਦਾ ਸ਼ੂਗਰ ਪੱਧਰ 45 ਤੋਂ ਹੇਠਾਂ ਆ ਗਿਆ ਸੀ, ਤਿਹਾੜ ਵਿੱਚ ਇਹ 300 ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਦਾ ਭਾਰ ਵੀ ਪੰਜ ਕਿੱਲੋ ਘਟ ਗਿਆ ਹੈ। ਇਸ ਲਈ ਉਨ੍ਹਾਂ ਪ੍ਰਤੀ ਇਸ ਲਾਪਰਵਾਹੀ ਨੂੰ ਸਹੀ ਨਹੀਂ ਕਿਹਾ ਜਾ ਸਕਦਾ।

Scroll to Top