ATM machine

ਸੰਗਰੂਰ ਬੱਸ ਸਟੈਂਡ ‘ਤੇ ATM ਮਸ਼ੀਨ ਨੂੰ ਲੱਗੀ ਅੱਗ, ਲੋਕਾਂ ਨੇ ਬਾਲਟੀਆਂ ਨਾਲ ਅੱਗ ‘ਤੇ ਪਾਇਆ ਕਾਬੂ

ਚੰਡੀਗੜ੍ਹ, 06 ਜੂਨ 2024: ਸੰਗਰੂਰ ਦੇ ਬੱਸ ਸਟੈਂਡ ਸਥਿਤ ਐਕਸਿਸ ਬੈਂਕ ਦੇ ਏਟੀਐਮ (ATM machine) ਵਿੱਚ ਵੀਰਵਾਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਬੱਸ ਸਟੈਂਡ ਦੇ ਅੰਦਰ ਸਥਿਤ ਏ.ਟੀ.ਐਮ. ਵਿੱਚ ਅੱਗ ਲੱਗਣ ਤੋਂ ਬਾਅਦ ਲੋਕਾਂ ਵਿੱਚ ਭਾਜੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਪੂਰੀ ATM ਮਸ਼ੀਨ (ATM machine) ਸੜ ਕੇ ਸੁਆਹ ਹੋ ਚੁੱਕੀ ਸੀ।

ਦੱਸਿਆ ਜਾ ਰਿਹਾ ਹੈ ਕਿ ਅੱਗ ਬੁਝਾਉਣ ਲਈ ਆਸ-ਪਾਸ ਜਾਂ ਬੱਸ ਸਟੈਂਡ ‘ਤੇ ਕੋਈ ਵੀ ਅੱਗ ਬੁਝਾਊ ਯੰਤਰ ਨਹੀਂ ਲਗਾਇਆ ਗਿਆ, ਜਿਸ ਤੋਂ ਬਾਅਦ ਆਸ-ਪਾਸ ਦੀਆਂ ਕਾਪੀਆਂ-ਕਿਤਾਬਾਂ ਦੀਆਂ ਦੁਕਾਨਾਂ ਨੂੰ ਖਾਲੀ ਕਰਵਾ ਲਿਆ ਗਿਆ | ਲੋਕਾਂ ਨੇ ਦੱਸਿਆ ਕਿ ਜਦੋਂ ਸਾਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਅਸੀਂ ਬਾਲਟੀਆਂ ਨਾਲ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਬੁਲਾਇਆ ਅਤੇ ਕੁਝ ਹੀ ਮਿੰਟਾਂ ‘ਚ ਉਨ੍ਹਾਂ ਨੇ ਆ ਕੇ ਅੱਗ ‘ਤੇ ਕਾਬੂ ਪਾਇਆ।

Scroll to Top