TheUnmute.com

Kapurthala: ਕਪੂਰਥਲਾ ‘ਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਮਾਹੌਲ ਹੋਇਆ ਤਣਾਅਪੂਰਨ

ਕਪੂਰਥਲਾ 19 ਦਸੰਬਰ 2021: ਸ੍ਰੀ ਦਰਬਾਰ ਸਾਹਿਬ(Shri Darbar Sahib) ਦੀ ਘਟਨਾ ਤੋਂ ਬਾਅਦ ਅੱਜ ਸਵੇਰ ਕਪੂਰਥਲਾ (Kapurthala) ਦੇ ਪਿੰਡ ਨਿਜਾਮਪੁਰ (Nizampur) ਵਿਖੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀ ਨੂੰ ਪਿੰਡ ਵਾਲਿਆਂ ਨੇ ਫੜ ਲਿਆ ਅਤੇ ਉਹਦੀ ਕੁੱਟਮਾਰ ਕੀਤੀ, ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਨਿਜਾਮਪੁਰ ਦੇ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਭੜਕੇ ਲੋਕਾਂ ਨੇ ਮੌਤ ਦੀ ਘਾਟ ਉਤਾਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਹੁਣ ਇੱਥੇ ਵੀ ਮਾਹੌਲ ਤਣਾਅਪੂਰਨ ਹੋ ਗਿਆ ਹੈ। ਗੁੱਸੇ ਵਿੱਚ ਆਏ ਲੋਕਾਂ ਨੇ ਗੁਰਦੁਆਰਾ ਸਾਹਿਬ (Gurdwara Sahib)ਦੇ ਬਾਹਰ ਸੜਕ ਜਾਮ ਕਰਕੇ ਧਰਨਾ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਕਪੂਰਥਲਾ-ਸੁਭਾਨਪੁਰ ਰੋਡ ਜਾਮ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਸ਼ਰਧਾਲੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਸੰਗਤਾਂ ਦੀ ਮੰਗ ਹੈ ਕਿ ਇਸ ਦੋਸ਼ੀ ਨਾਲ ਵੀ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਾਵੇ,ਜਿਸ ਤਰ੍ਹਾਂ ਸ੍ਰੀ ਦਰਬਾਰ ਸਾਹਿਬ (Shri Darbar Sahib) ਦੀ ਬੇਅਦਬੀ ਕਾਂਡ ਦੇ ਦੋਸ਼ੀਆਂ ਨਾਲ ਹੋਇਆ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਇੱਥੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪਿੰਡ ਵਾਸੀਆਂ ਨੇ ਮੌਕੇ ‘ਤੇ ਹੀ ਫੜ ਲਿਆ ਸੀ ਤੇ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ |ਇਸ ਸਮੇਂ ਪਿੰਡ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ |

Exit mobile version