ਚੰਡੀਗੜ੍ਹ, 30 ਅਗਸਤ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਨਵਾਂ 8ਵਾਂ ਗੀਤ ‘ਅਟੈਚ’ (Attach) ਅੱਜ ਰਿਲੀਜ਼ ਹੋ ਚੁੱਕਾ ਹੈ, ਜਿਸ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸਿੱਧੂ ਮੂਸੇਵਾਲਾ ਦੇ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਇੱਕ ਮਿੰਟ ‘ਚ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਨਵਾਂ ਗੀਤ ਅਟੈਚਡ ਦੇ ਰਿਲੀਜ਼ ਹੋਣ ਦੀ ਜਾਣਕਾਰੀ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ (Sidhu Moosewala) ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਸੀ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਹ ਜਾਣਕਾਰੀ ਵਾਇਰਲ ਹੋਣ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।




