July 4, 2024 9:38 pm
Karachi

ਪਾਕਿਸਤਾਨ ਦੇ ਕਰਾਚੀ ‘ਚ ਪੁਲਿਸ ਹੈੱਡਕੁਆਰਟਰ ‘ਤੇ ਅੱਤਵਾਦੀਆਂ ਵਲੋਂ ਹਮਲਾ, ਪੁਲਿਸ ਨੇ ਕੀਤੀ ਘੇਰਾਬੰਦੀ

ਚੰਡੀਗੜ੍ਹ 17, ਫਰਵਰੀ 2023: ਪਾਕਿਸਤਾਨ ਦੇ ਕਰਾਚੀ (Karachi) ‘ਚ ਪੁਲਿਸ ਹੈੱਡਕੁਆਰਟਰ ‘ਤੇ ਅੱਤਵਾਦੀਆਂ ਵਲੋਂ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਪਾਕਿਸਤਾਨੀ ਮੀਡੀਆ ਮੁਤਾਬਕ ਹੈੱਡਕੁਆਰਟਰ ‘ਚ 10 ਤੋਂ ਵੱਧ ਅੱਤਵਾਦੀ ਮੌਜੂਦ ਹਨ। ਇਸ ਦੇ ਨਾਲ ਹੀ ਅੱਤਵਾਦੀ ਇੱਕ ਬਹੁ-ਮੰਜ਼ਿਲਾ ਇਮਾਰਤ ਦੇ ਅੰਦਰ ਵੀ ਦਾਖ਼ਲ ਹੋ ਗਏ ਹਨ। ਕਰਾਚੀ ਪੁਲਿਸ ਦਫ਼ਤਰ ਦੀਆਂ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸਾਰੇ ਦਰਵਾਜ਼ੇ ਵੀ ਬੰਦ ਕਰ ਦਿੱਤੇ ਗਏ ਹਨ।

ਹਮਲਾਵਰਾਂ ਨੇ ਪੁਲਿਸ ਹੈੱਡਕੁਆਰਟਰ ਦੇ ਪਿੱਛੇ ਤੋਂ ਗ੍ਰੇਨੇਡ ਸੁੱਟੇ ਅਤੇ ਬਾਅਦ ਵਿਚ ਉਨ੍ਹਾਂ ਨੇ ਚਾਰ ਮੰਜ਼ਿਲਾ ਇਮਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੱਸਿਆ ਕਿ ਜਦੋਂ ਹਮਲਾਵਰਾਂ ਨੇ ਧਮਾਕਾ ਕੀਤਾ ਅਤੇ ਗੋਲੀਬਾਰੀ ਕੀਤੀ ਤਾਂ ਪੁਲਿਸ ਮੁਖੀ ਦੇ ਦਫ਼ਤਰ ਵਿੱਚ ਸਟਾਫ਼ ਮੌਜੂਦ ਸੀ। ਪੁਲਿਸ ਹੈੱਡਕੁਆਰਟਰ ਵਿਖੇ ਭਾਰੀ ਪੁਲਿਸ ਫੋਰਸ ਪਹੁੰਚ ਗਈ ਹੈ।