ਅਨੰਤਨਾਗ , 22 ਜੁਲਾਈ 2026: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਪੁਲਿਸ ਟੀਮ ‘ਤੇ ਹੋਏ ਹਮਲੇ ‘ਚ ਜ਼ਖਮੀ ਹੋਏ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਦੀ ਇਲਾਜ ਦੌਰਾਨ ਮੌਤ ਹੋ ਗਈ।ਅਧਿਕਾਰੀਆਂ ਮੁਤਾਬਕ, ਅਣਪਛਾਤੇ ਬੰਦੂਕਧਾਰੀਆਂ ਨੇ ਕੋਕਰਨਾਗ ਰੋਡ ਖੇਤਰ ‘ਚ ਪੁਲਿਸ ਤਾਇਨਾਤੀ ‘ਤੇ ਹਮਲਾ ਕੀਤਾ।
ਖ਼ਬਰਾਂ ਮੁਤਾਬਕ ਹਮਲੇ ਦੌਰਾਨ ਕਈ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਗੋਲੀਬਾਰੀ ‘ਚ ਪੁਲਿਸ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਗੰਭੀਰ ਜ਼ਖਮੀ ਹੋ ਗਿਆ ਸੀ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਹਮਲੇ ਤੋਂ ਬਾਅਦ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ। ਸੁਰੱਖਿਆ ਬਲਾਂ ਨੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਕਿ ਅੱਤਵਾਦੀ ਸੰਗਠਨ ਦ ਰੇਜ਼ਿਸਟੈਂਸ ਫਰੰਟ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੁਰੱਖਿਆ ਏਜੰਸੀਆਂ ਘਟਨਾ ਦੀ ਜਾਂਚ ਕਰ ਰਹੀਆਂ ਹਨ ਅਤੇ ਹਮਲਾਵਰਾਂ ਤੱਕ ਪਹੁੰਚਣ ਲਈ ਹਰ ਸੰਭਵ ਸੁਰਾਗ ਦੀ ਭਾਲ ਕਰ ਰਹੀਆਂ ਹਨ।
Read More: ਕਸ਼ਮੀਰ: ਲਾਲ ਚੌਕ ‘ਚ ਪੁਲਿਸ ਅਤੇ ਅੱ.ਤ.ਵਾ.ਦੀਆਂ ਵਿਚਕਾਰ ਮੁਕਾਬਲਾ




