Jalandhar

ਪਟਿਆਲਾ ‘ਚ ਅਣਪਛਾਤਿਆਂ ਵੱਲੋਂ ਇੱਕ ਪਰਿਵਾਰ ‘ਤੇ ਹਮਲਾ, ਪਿਤਾ ਦੀ ਮੌਤ, ਦੋਵੇਂ ਪੁੱਤ ਜ਼ਖਮੀ

ਚੰਡੀਗੜ੍ਹ, 15 ਨਵੰਬਰ 2023: ਦੇਰ ਰਾਤ ਪਟਿਆਲਾ (Patiala) ਦੀ ਲਹਿਲ ਕਲੋਨੀ ਵਿੱਚ ਇੱਕ ਪਰਿਵਾਰ ਉੱਤੇ ਕੁਝ ਹਮਲਾਵਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਉਸ ਦੇ ਦੋਵੇਂ ਪੁੱਤਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ (ਰਾਜ ਮਿਸਤਰੀ) ਵਜੋਂ ਹੋਈ ਹੈ। ਉਸ ਦੇ ਦੋ ਪੁੱਤਰ ਅਜੈ ਕੁਮਾਰ ਅਤੇ ਜਤਿਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹਨ।

ਪਟਿਆਲਾ (Patiala) ਦੇ ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਘਟਨਾ ਨੂੰ ਮੰਗਲਵਾਰ ਦੇਰ ਰਾਤ ਨੂੰ ਅੰਜ਼ਾਮ ਦਿੱਤਾ ਗਿਆ। ਦੇਰ ਰਾਤ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਪਰਿਵਾਰ ਦੇ ਤਿੰਨ ਮੈਂਬਰਾਂ ’ਤੇ ਹਮਲਾ ਹੋਇਆ ਹੈ। ਸੂਚਨਾ ਦੇ ਆਧਾਰ ’ਤੇ ਪਟਿਆਲਾ ਪੁਲਿਸ ਅਤੇ ਸੀਆਈਏ ਸਟਾਫ਼ ਦੀਆਂ ਟੀਮਾਂ ਜਾਂਚ ਲਈ ਮੌਕੇ ’ਤੇ ਪੁੱਜੀਆਂ।

ਫਿਲਹਾਲ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਫਿਲਹਾਲ ਪ੍ਰੀਤਮ ਚੰਦ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ।

Scroll to Top