ਪਠਾਨਕੋਟ, 18 ਸਤੰਬਰ 2026: ਪੰਜਾਬ ਭਾਜਪਾ ਅੱਜ ਪਠਾਨਕੋਟ ਤੋਂ “ਨਸ਼ਾ ਮੁਕਤ ਪੰਜਾਬ ਯਾਤਰਾ” ਸ਼ੁਰੂ ਕਰ ਰਹੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਯਾਤਰਾ ਲਈ ਪਠਾਨਕੋਟ ਪਹੁੰਚੇ ਹਨ। ਯਾਤਰਾ ‘ਚ ਸ਼ਾਮਲ ਹੋਣ ਲਈ ਆ ਰਹੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦੇ ਕਾਫਲੇ ‘ਤੇ ਹਮਲਾ ਹੋਣ ਦਾ ਦੋਸ਼ ਲਗਾਇਆ ਹੈ।
ਉਨ੍ਹਾਂ ਦੀ ਸੁਰੱਖਿਆ ਟੀਮ ਨੇ ਤਿੰਨ ਵਿਅਕਤੀਆਂ ਨੂੰ ਫੜੇ ਜਾਣ ਦਾ ਦਾਅਵਾ ਕੀਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਦੇ ਡੀਜੀਪੀ ਅਤੇ ਪੰਜਾਬ ਦੇ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪਿੱਛੇ ‘ਆਪ’ ਵਿਧਾਇਕ ਕਲਸੀ ਦਾ ਹੱਥ ਹੈ। ਅਜਿਹੀਆਂ ਘਟਨਾਵਾਂ ਲੋਕਤੰਤਰ ਅਤੇ ਰਾਜਨੀਤਿਕ ਆਗੂਆਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਹਨ।
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਵਨੀਤ ਸਿੰਘ ਬਿੱਟੂ ‘ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ। ਢਿੱਲੋਂ ਨੇ ਕਿਹਾ ਕਿ ਸੱਤਾ ਧਿਰ ਪਾਰਟੀ ਨਸ਼ਾ ਮੁਕਤ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਘਬਰਾ ਗਈ ਹੈ।
ਉਨ੍ਹਾਂ ਦੇ ਕਾਫਲੇ ਦੇ ਵਾਹਨਾਂ ‘ਤੇ ਅੰਡੇ ਅਤੇ ਟਮਾਟਰ ਸੁੱਟੇ ਗਏ, ਅਤੇ ਵਾਹਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਗਈਆਂ। ਢਿੱਲੋਂ ਨੇ ਕਿਹਾ ਕਿ ਡਰੱਗ ਮਾਫੀਆ ਦੀਆਂ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਤੋਂ ਭਾਜਪਾ ਵਰਕਰ ਡਰਨ ਵਾਲੇ ਨਹੀਂ ਹਨ। ਅਸੀਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਨੂੰ ਇਸਦੇ ਤਰਕਪੂਰਨ ਸਿੱਟੇ ਤੱਕ ਲੈ ਕੇ ਜਾਵਾਂਗੇ।
ਸੁਨੀਲ ਜਾਖੜ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ। ਇਹ ਸਿਰਫ਼ ਰਵਨੀਤ ਬਿੱਟੂ ਬਾਰੇ ਨਹੀਂ ਹੈ; ਅੱਜ ਸਵੇਰੇ ਅੰਮ੍ਰਿਤਸਰ ਵਿੱਚ ਰਾਤ ਦੀ ਗਸ਼ਤ ਦੌਰਾਨ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦਾ ਕਤਲ ਕਰ ਦਿੱਤਾ ਗਿਆ। ਬਿੱਟੂ ‘ਤੇ ਹਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਇਹ ਪੰਜਾਬ ‘ਚ ਸਥਿਤੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਹੈ। ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ।
Read More: ਗੁਰੂ ਕੀ ਨਗਰੀ ‘ਚ ਸਿੱਖ ਸੰਗਤ ਵੱਲੋਂ PM ਮੋਦੀ ਦਾ 76ਵਾਂ ਜਨਮ ਦਿਨ ਅਰਦਾਸ ਤੇ ਸੇਵਾ ਨਾਲ ਮਨਾਇਆ




