Site icon TheUnmute.com

ਬਠਿੰਡਾ ਜੇਲ੍ਹ ‘ਚ ਸਜ਼ਾ ਕੱਟ ਰਹੇ ਤਿੰਨ ਗੈਂਗਸਟਰਾਂ ਵੱਲੋਂ ਸੀਆਰਪੀਐਫ ਜਵਾਨਾਂ ਤੇ ਕੀਤਾ ਹਮਲਾ

Bathinda Jail

ਬਠਿੰਡਾ 31 ਦਸੰਬਰ 2021: ਬਠਿੰਡਾ (Bathinda) ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਚ ਹੈ  ਪੰਜਾਬ ਸਰਕਾਰ (Punjab Govt.) ਵੱਲੋਂ ਸੂਬਾ ਭਰ ਦੇ ਗੈਂਗਸਟਰਾਂ ਨੂੰ ਬਠਿੰਡਾ (Bathinda jail) ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ ਪਰ ਹੁਣ ਬਠਿੰਡਾ (Bathinda jail) ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਆਪਣੀਆਂ ਕਾਰਵਾਈਆਂ ਖੁਆਈਆਂ ਨੂੰ ਨਿਰਵਿਘਨ ਅੰਜਾਮ ਦਿੱਤਾ ਜਾ ਰਿਹਾ ਹੈ  ਬੀਤੇ ਦਿਨੀਂ ਜੇਲ੍ਹ ਵਿੱਚ ਬੰਦ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ  ਰਾਜਬੀਰ ਸਿੰਘ ਤੇ ਹਵਾਲਾਤੀ ਕਰਮਜੀਤ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਉਪਰ ਰੋਡ ਮਾਰੂ ਹਥਿਆਰਾਂ ਨਾਲ ਹਮਲਾ ਕੀਤਾ ਗਿਆ | ਸਹਾਇਕ ਸੁਪਰਡੈਂਟ ਵੱਲੋਂ  ਥਾਣਾ ਕੈਂਟ ਨੂੰ ਪੱਤਰ ਲਿਖ ਗੈਂਗਸਟਰਾਂ ਤੇ ਮਾਮਲਾ ਦਰਜ ਕਰਵਾਇਆ ਗਿਆ ਹੈ |

ਥਾਣਾ ਕੈਂਟ ਦੇ ਇੰਚਾਰਜ ਵਰੁਣ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਹਾਇਕ ਸੁਪਰਡੈਂਟ ਵੱਲੋਂ ਪੱਤਰ ਪ੍ਰਾਪਤ ਹੋਇਆ ਸੀ ਕਿ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਸੀਆਰਪੀਐਫ ਦੇ ਜਵਾਨਾਂ ਤੇ ਹਮਲਾ ਕੀਤਾ ਗਿਆ ਹੈ  ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ ਹੈ | ਜਿਸ ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਵੱਲੋਂ ਤਿੰਨ  ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਵੱਲੋਂ ਹਮਲੇ ਵਿੱਚ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕਰਨ ਲਈ ਕਾਰਵਾਈ ਆਰੰਭੀ ਜਾ ਰਹੀ ਹੈ|

Exit mobile version