TheUnmute.com

ਰਾਜਨੀਤੀ ਰੰਜਿਸ਼ ਕਰਕੇ ਹੋਇਆ ਗੁਰਪ੍ਰੀਤ ਮੁਹਾਵਾ ‘ਤੇ ਹਮਲਾ: MP ਗੁਰਜੀਤ ਔਜਲਾ

ਅੰਮ੍ਰਿਤਸਰ, 02 ਜੂਨ 2023: ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਨੇੜਲੇ ਪਿੰਡ ਮੁਹਾਵਾ ਵਿਖੇ ਪਿਛਲੇ ਦਿਨੀਂ ਮੁਹਾਵਾ ਪਿੰਡ ਦੇ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਮੁਹਾਵਾ ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਫੇਸਬੁੱਕ ‘ਤੇ ਲਾਈਵ ਹੋ ਕੇ ਉਸ ਗੋਲੀ ਚਲਾਉਣ ਦਾ ਦਾਅਵਾ ਕੀਤਾ ਸੀ, ਉਸ ਅਨੁਸਾਰ ਮੁਲਜ਼ਮ ਕਾਰ ਵਿੱਚ ਸਵਾਰ ਸਨ ਤੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ |

ਬਾਅਦ ਵਿਚ ਗੁਰਪ੍ਰੀਤ ਮੁਹਾਵਾ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅੱਜ ਗੁਰਪ੍ਰੀਤ ਮੁਹਾਵਾ ਦੀ ਸਿਹਤ ਦਾ ਹਾਲ ਚਾਲ ਜਾਨਣ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ (MP Gurjit Aujla) ਹਸਪਤਾਲ ਵਿੱਚ ਪਹੁੰਚੇ | ਜਿਥੇ ਉਨ੍ਹਾਂ ਨੇ ਗੁਰਪ੍ਰੀਤ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਹਲਕਾ ਅਟਾਰੀ ਦੇ ਡੀਐਸਪੀ ਨੂੰ ਅਤੇ ਪੁਲਿਸ ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਫੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ |

ਗੁਰਪ੍ਰੀਤ ਮੁਹਾਵਾ

ਉਨ੍ਹਾਂ ਕਿਹਾ ਕਿ ਹਲਕਾ ਅਟਾਰੀ ਦੇ ਵਿੱਚ ਜਿਸ ਤਰੀਕੇ ਗੁਰਪ੍ਰੀਤ ਮੁਹਾਵਾ ਦੇ ਨਾਲ ਕੁੱਟਮਾਰ ਹੋਈ ਹੈ ਅਤੇ ਪੁਲਿਸ ਵੱਲੋਂ ਅਜੇ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਜੋ ਕਿ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜੇ ਹੁੰਦੇ ਹਨ | ਉਨ੍ਹਾਂ (MP Gurjit Aujla) ਦੱਸਿਆ ਕਿ ਗੁਰਪ੍ਰੀਤ ਮੁਹਾਵਾ ਨੇ ਆਮ ਆਦਮੀ ਪਾਰਟੀ ਦਾ ਵਰਕਰ ਸੀ ਅਤੇ ਬਦਲਾਵ ਦੀਆ ਗੱਲਾ ਕਰਨ ਵਾਲੀ ਆਪ ਪਾਰਟੀ ਦੀਆਂ ਗੱਲਾਂ ਵਿੱਚ ਆ ਕੇ ਉਸ ਨੇ ਆਮ ਆਦਮੀ ਪਾਰਟੀ ਦੀ ਸਪੋਟ ਕੀਤੀ ਸੀ ਜਦੋਂ ਹਲਕੇ ਵਿਚ ਵਿਕਾਸ ਨਾ ਹੋਇਆ ਤਾਂ ਗੁਰਪ੍ਰੀਤ ਮੁਹਾਵਾ ਵੱਲੋਂ ਐਮ.ਐਲ.ਏ ਨੂੰ ਕੁਝ ਸਵਾਲ ਪੁੱਛਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ‘ਆਪ’ ਦੇ ਹੀ ਵਰਕਰਾਂ ਨੇ ਗੁਰਪ੍ਰੀਤ ਮੁਹਾਵਾ ਦੇ ਉਪਰ ਹਮਲਾ ਕੀਤਾ, ਜਿਸ ਦੀ ਕਿ ਅਸੀਂ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਰਾਜਨੀਤੀ ਰੰਜਿਸ਼ ਅਤੇ ਆਪਸੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਹੈ |

Exit mobile version