NIA

ਪੱਛਮੀ ਬੰਗਾਲ ‘ਚ ED ਤੋਂ ਬਾਅਦ NIA ਦੀ ਟੀਮ ‘ਤੇ ਹਮਲਾ, ਦੋ ਅਧਿਕਾਰੀ ਜ਼ਖਮੀ

ਚੰਡੀਗੜ੍ਹ, 06 ਮਾਰਚ 2024: ਪੱਛਮੀ ਬੰਗਾਲ (West Bengal) ਵਿੱਚ ਕੇਂਦਰੀ ਜਾਂਚ ਏਜੰਸੀਆਂ ‘ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਸੰਦੇਸ਼ਖਾਲੀ ‘ਚ ਈਡੀ ਦੀ ਟੀਮ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਐਨਆਈਏ ਦੀ ਟੀਮ (NIA) ‘ਤੇ ਹਮਲੇ ਦੀਆਂ ਖ਼ਬਰਾਂ ਹਨ | ਮਿਲੀ ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ਦੇ ਮੇਦਿਨੀਪੁਰ ਪੂਰਬੀ ਦੇ ਭੂਪਤੀਨਗਰ ‘ਚ ਸ਼ੁੱਕਰਵਾਰ ਰਾਤ ਨੂੰ ਐਨਆਈਏ ਦੀ ਟੀਮ ‘ਤੇ ਭੀੜ ਨੇ ਹਮਲਾ ਕਰ ਦਿੱਤਾ । ਇਸ ਦੌਰਾਨ ਦੋ ਅਧਿਕਾਰੀ ਵੀ ਜ਼ਖਮੀ ਹੋ ਗਏ ।

ਐਨਆਈਏ ਨੇ ਦਾਅਵਾ ਕੀਤਾ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਲਿਆਂਦੇ ਸਮੇਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ। ਐਨਆਈਏ ਦੇ ਅਧਿਕਾਰੀ ਇਲਾਕੇ ਵਿੱਚ ਹੋਏ ਧਮਾਕੇ ਦੀ ਜਾਂਚ ਲਈ ਭੂਪਤੀਨਗਰ ਗਏ ਸਨ। ਜਦੋਂ ਐਨਆਈਏ ਦੀ ਟੀਮ ਦੋ ਵਿਅਕਤੀਆਂ ਨੂੰ ਇੱਥੋਂ ਗ੍ਰਿਫਤਾਰ ਕਰਕੇ ਲੈ ਜਾ ਰਹੀ ਸੀ ਤਾਂ ਉਸੇ ਸਮੇਂ ਭੀੜ ਨੇ ਐਨਆਈਏ ਦੀ ਗੱਡੀ ਨੂੰ ਘੇਰ ਲਿਆ ਅਤੇ ਦੋਵਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਾਰ ’ਤੇ ਹਮਲਾ ਕਰ ਦਿੱਤਾ।

ਕਲਕੱਤਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ 2022 ‘ਚ ਹੋਏ ਬੰਬ ਧਮਾਕੇ ਦੀ ਜਾਂਚ ਲਈ ਐਨਆਈਏ ਦੀ ਟੀਮ ਭੂਪਤੀਨਗਰ (West Bengal) ਪਹੁੰਚੀ ਸੀ। ਪੁਲਿਸ ਨੇ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਦਸੰਬਰ 2022 ਨੂੰ ਭੂਪਤੀਨਗਰ ਦੇ ਇੱਕ ਘਰ ਵਿੱਚ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ ਘਰ ਦੀ ਛੱਤ ਉੱਡ ਗਈ ਸੀ। ਹਾਦਸੇ ਵਿੱਚ ਤਿੰਨ ਜਣਿਆਂ ਦੀ ਜਾਨ ਚਲੀ ਗਈ। ਪਿਛਲੇ ਮਹੀਨੇ ਐਨਆਈਏ ਨੇ ਤ੍ਰਿਣਮੂਲ ਕਾਂਗਰਸ ਦੇ ਅੱਠ ਆਗੂਆਂ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਲਈ 28 ਮਾਰਚ ਨੂੰ ਨਿਊ ਟਾਊਨ ਸਥਿਤ ਐਨਆਈਏ ਦਫ਼ਤਰ ਵਿੱਚ ਬੁਲਾਇਆ ਸੀ।

ਇਸ ਦੇ ਨਾਲ ਹੀ ਟੀਐਮਸੀ ਨੇ ਇਸ ਧਮਾਕੇ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਟੀਐਮਸੀ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ ਸੀ ਕਿ ਭਾਜਪਾ ਨੇ ਟੀਐਮਸੀ ਆਗੂਆਂ ਦੀ ਸੂਚੀ ਐਨਆਈਏ ਨੂੰ ਸੌਂਪ ਦਿੱਤੀ ਹੈ। ਇਸ ਦੇ ਆਧਾਰ ‘ਤੇ ਐਨਆਈਏ ਇਨ੍ਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਰਹੀ ਹੈ।

Scroll to Top