ਪਾਕਿਸਤਾਨ ਦੇ ਬਲੋਚਿਸਤਾਨ ‘ਚ ਯਾਤਰੀਆਂ ਦੀ ਬੱਸ ‘ਤੇ ਹਮਲਾ, 11 ਜਣਿਆ ਦੀ ਮੌਤ

Balochistan

ਚੰਡੀਗੜ੍ਹ, 13 ਅਪ੍ਰੈਲ 2024: ਪਾਕਿਸਤਾਨ ਦੇ ਬਲੋਚਿਸਤਾਨ (Balochistan) ਸੂਬੇ ‘ਚ ਅੱਤਵਾਦੀਆਂ ਨੇ ਬੱਸ ਦੇ 9 ਯਾਤਰੀਆਂ ਸਮੇਤ 11 ਜਣਿਆ ਦਾ ਕਤਲ ਕਰ ਦਿੱਤਾ। ਪਹਿਲੀ ਘਟਨਾ ‘ਚ ਉਨ੍ਹਾਂ ਨੇ ਨੋਸਕੀ ਜ਼ਿਲ੍ਹੇ ‘ਚ ਹਾਈਵੇਅ ‘ਤੇ ਇਕ ਬੱਸ ਨੂੰ ਰੋਕਿਆ ਅਤੇ ਬੰਦੂਕ ਦੀ ਨੋਕ ‘ਤੇ ਨੌਂ ਜਣਿਆਂ ਨੂੰ ਅਗਵਾ ਕਰ ਲਿਆ। ਇੱਕ ਅਧਿਕਾਰੀ ਨੇ ਦੱਸਿਆ, “ਇਨ੍ਹਾਂ ਨੌਂ ਜਣਿਆਂ ਦੀਆਂ ਲਾਸ਼ਾਂ ਨੇੜਲੇ ਪਹਾੜੀ ਖੇਤਰ ਵਿੱਚ ਮਿਲੀਆਂ ਹਨ। ਉਨ੍ਹਾਂ ਦੇ ਸਰੀਰਾਂ ‘ਤੇ ਗੋਲੀਆਂ ਦੇ ਜ਼ਖ਼ਮ ਸਨ।” ਉਨ੍ਹਾਂ ਨੇ ਅੱਗੇ ਦੱਸਿਆ ਕਿ ਬੱਸ ਕਵੇਟਾ ਤੋਂ ਤਾਫਤਾਨ ਵੱਲ ਜਾ ਰਹੀ ਸੀ।

ਇਕ ਹੋਰ ਘਟਨਾ ਵਿਚ ਉਸੇ ਹਾਈਵੇਅ ‘ਤੇ ਇਕ ਕਾਰ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਦੋ ਹੋਰ ਜਣੇ ਵੀ ਗੰਭੀਰ ਜ਼ਖਮੀ ਹੋ ਗਏ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਕਿਹਾ ਕਿ ਹਾਈਵੇਅ ‘ਤੇ 11 ਜਣਿਆਂ ਦੀ ਮੌਤ ਲਈ ਜ਼ਿੰਮੇਵਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਛੇਤੀ ਤੋਂ ਛੇਤੀ ਫੜ ਲਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦਾ ਪਿੱਛਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਮਕਸਦ ਸਿਰਫ਼ ਬਲੋਚਿਸਤਾਨ (Balochistan) ਦੀ ਸ਼ਾਂਤੀ ਨੂੰ ਤਬਾਹ ਕਰਨਾ ਹੈ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।