16 ਜਨਵਰੀ 2025: ਸੈਫ ਅਲੀ (Saif Ali Khan) ਖਾਨ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਰਾਤ ਦੇ 2 ਵਜੇ ਚੋਰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ। ਇਸ ਝਗੜੇ ਦੌਰਾਨ ਸੈਫ ਅਲੀ ਖਾਨ ਜ਼ਖਮੀ ਹੋ ਗਏ। ਇਸ ਤੋਂ ਬਾਅਦਉਨ੍ਹਾਂ ਨੂੰ ਲੀਲਾਵਤੀ ਹਸਪਤਾਲ (hospital) ਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਵਿੱਚ, ਬਾਂਦਰਾ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੈਫ ਅਲੀ ਖਾਨ ਨੂੰ ਬਹੁਤ ਸੱਟ ਲੱਗੀ
ਪੁਲਿਸ ਸੂਤਰਾਂ ਅਨੁਸਾਰ, ਉਹ ਵਿਅਕਤੀ 2 ਵਜੇ ਸੈਫ ਅਲੀ (Saif Ali Khan)ਖਾਨ ਦੇ ਘਰ ਦਾਖਲ ਹੋਇਆ ਅਤੇ ਸੈਫ ਅਤੇ ਅਣਪਛਾਤੇ ਵਿਅਕਤੀ ਵਿਚਕਾਰ ਝਗੜਾ ਹੋ ਗਿਆ। ਸੈਫ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਦੋਸ਼ੀ ਉੱਥੋਂ ਭੱਜ ਗਿਆ। ਸੈਫ਼ ਦੀ ਗਰਦਨ ‘ਤੇ 10 ਸੈਂਟੀਮੀਟਰ ਦਾ ਜ਼ਖ਼ਮ ਹੈ। ਸੈਫ ਦੇ ਹੱਥ ਅਤੇ ਪਿੱਠ ‘ਤੇ ਵੀ ਸੱਟਾਂ ਲੱਗੀਆਂ ਹਨ।
read more: ਸਲਮਾਨ ਖਾਨ ਨੂੰ ਧ.ਮ.ਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫਤਾਰ, 5 ਕਰੋੜ ਰੁਪਏ ਦੀ ਮੰਗੀ ਸੀ ਫਿਰੌਤੀ