Attari border

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਪੜ੍ਹੋ ਪੂਰੇ ਵੇਰਵੇ

ਚੰਡੀਗੜ੍ਹ, 16 ਸਤੰਬਰ 2023: ਮੌਸਮ ਬਦਲਦੇ ਹੀ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਅਟਾਰੀ ਸਰਹੱਦ (Attari border) ‘ਤੇ ਹੋਣ ਵਾਲੇ ਝੰਡਾ ਲਹਿਰਾਉਣ ਦੀ ਰਸਮ ਦਾ ਸਮਾਂ ਬਦਲ ਦਿੱਤਾ ਹੈ। ਸੀਮਾ ਸੁਰੱਖਿਆ ਬਲ ਨੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5.30 ਤੋਂ ਸ਼ਾਮ 6.15 ਵਜੇ ਕੀਤਾ ਗਿਆ ਹੈ |

ਜਿਕਰਯੋਗ ਹੈ ਕਿ ਇਹ ਸਮਾਂ ਬੀ.ਐਸ.ਐਫ਼. ਅਟਾਰੀ ਸਰਹੱਦ ਅਤੇ ਪਾਕਿਸਤਾਨ ਸਤਲੁਜ ਰੇਂਜਰਜ਼ ਵਾਹਗਾ ਬਾਰਡਰ ਦੇ ਉੱਚ ਅਧਿਕਾਰੀਆਂ ਦੀ ਗੱਲਬਾਤ ਅਤੇ ਹੋਏ ਸਮਝੌਤੇ ਤਹਿਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ 16 ਫਰਵਰੀ ਨੂੰ ਰਿਟਰੀਟ ਸੈਰੇਮਨੀ ਸ਼ਾਮ 5 ਤੋਂ 5.30 ਵਜੇ ਦਾ ਸੀ | ਅੱਜ 16 ਸਤੰਬਰ ਅੱਜ ਤੋਂ ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਝੰਡੇ ਦੀ ਰਸਮ ਨਵੇਂ ਸਮੇਂ ਅਨੁਸਾਰ ਹੋਵੇਗੀ ਤੇ ਭਾਰਤ ਦੇ ਕੋਨੇ ਕੋਨੇ ਤੋਂ ਆਉਣ ਵਾਲੇ ਸੈਲਾਨੀ ਯਾਤਰੂ ਅੱਜ ਤੋਂ ਸ਼ਾਮ 5 ਵਜੇ ਤੱਕ ਅਟਾਰੀ ਸਰਹੱਦ ਵਿਖੇ ਝੰਡੇ ਦੀ ਰਸਮ ਵੇਖਣ ਲਈ ਪੁੱਜਣ।

Scroll to Top