Site icon TheUnmute.com

ਸ੍ਰੀ ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਹੋਈ ਕੋਸ਼ਿਸ, ਇੱਕ ਵਿਅਕਤੀ ਗ੍ਰਿਫਤਾਰ

Patiala

ਚੰਡੀਗੜ੍ਹ 24 ਜਨਵਰੀ 2022: ਪੰਜਾਬ ‘ਚ ਧਾਰਮਿਕ ਸਥਾਨਾਂ ਦੀ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੀਆਂ  । ਇਸੇ ਕਾਰਨ ਅੱਜ ਬਾਅਦ ਦੁਪਹਿਰ 2.07 ਵਜੇ ਪਟਿਆਲਾ (Patiala) ਦੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਰ (Sri Kali Mata temple) ‘ਚ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਉਕਤ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਥਾਣਾ ਕੋਤਵਾਲੀ ਵਿਖੇ ਭੇਜ ਦਿੱਤਾ ਹੈ।ਇਸਦੇ ਚਲਦੇ ਹਿੰਦੂ ਤਖਤ ਦੇ ਲੋਕ ਸ਼੍ਰੀ ਕਾਲੀ ਮਾਤਾ ਮੰਦਰ ਦੇ ਸਾਹਮਣੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਲੋਕਾਂ ਦਾ ਕਹਿਣਾ ਹੈ ਕਿ ਬੇਅਦਬੀ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀਆਂ ਅਤੇ ਪੁਜਾਰੀ ਦੇ ਖਿਲਾਫ ਵੀ ਸਖਤ ਕਾਰਵਾਈ ਕਰਨ ਦੀ ਲੋੜ ਹੈ। ਇਸ ਦੌਰਾਨ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ, ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਕੱਲ੍ਹ ਤੋਂ ਇੱਥੇ ਇਹ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Exit mobile version