Site icon TheUnmute.com

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਅੱਜ ਪੋਲੈਂਡ ਜਾਣਗੇ ਗੁਰਜੀਤ ਔਜਲਾ

Gurjit Singh Aujla

ਰੂਸ ਅਤੇ ਯੂਕਰੇਨ ( Russia and Ukraine) ਵਿਚਾਲੇ ਚੱਲ ਰਹੀ ਜੰਗ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ( Gurjit Singh Aujla) ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਸ਼ੁੱਕਰਵਾਰ ਨੂੰ ਪੋਲੈਂਡ (Poland) ਜਾਣਗੇ। ਉਸ ਨੇ ਦੱਸਿਆ ਕਿ ਉਹ 4 ਦਿਨਾਂ ਲਈ ਪੋਲੈਂਡ (Poland) ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਿਆ ਸੀ। ਮੀਟਿੰਗ ਯੂਕਰੇਨ (Ukraine)ਵਿੱਚ ਫਸੇ ਸਾਰੇ ਭਾਰਤੀਆਂ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਵਿੱਚ ਮਦਦ ਕਰਨ ਬਾਰੇ ਸੀ।

Exit mobile version