TheUnmute.com

ਅੰਮ੍ਰਿਤਸਰ ‘ਚ BSF ਕੈਂਪਸ ‘ਚ ਜਵਾਨ ਵੱਲੋਂ ਗੋਲੀਬਾਰੀ ਕਰਨ ਦੇ ਮਾਮਲੇ ਨੂੰ ਲੈ ਕੇ ਗੁਰਜੀਤ ਔਜਲਾ ਨੇ PM ਮੋਦੀ ਨੂੰ ਲਿਖੀ ਚਿੱਠੀ

ਅੰਮ੍ਰਿਤਸਰ ‘ਚ ਬੀ.ਐਸ.ਐਫ. ਕੈਂਪਸ (BSF campus)  ‘ਚ ਆਪਣੇ ਹੀ ਸਾਥੀਆਂ ’ਤੇ ਜਵਾਨ ਵੱਲੋਂ ਗੋਲੀਬਾਰੀ ਕਰਨ ਦੇ ਮਾਮਲੇ ’ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ (Gurjeet Aujla ) ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਪੰਜਾਬ ਦੀਆਂ ਸਰਹੱਦਾਂ ‘ਤੇ ਜ਼ਿਆਦਾ ਡਿਊਟੀ ਕਰਨੀ ਪੈਂਦੀ ਹੈ, ਇਸ ਸਬੰਧ ‘ਚ ਮੈਂ ਪਿਛਲੇ ਦਿਨੀਂ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ, ਉਸ ਤੋਂ ਬਾਅਦ ਇਹ ਮੁੱਦਾ ਲੋਕ ਸਭਾ ‘ਚ ਵੀ ਉਠਾਇਆ ਗਿਆ ਸੀ ਅਤੇ ਹੁਣ ਮੈਂ ਇਸ ਦੀ ਮੰਗ ਕਰਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਦੀਆਂ ਸਰਹੱਦਾਂ ‘ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ।

ਦੱਸਦਈਏ ਕਿ ਅੰਮ੍ਰਿਤਸਰ ਦੇ ਖਾਸਾ ਸਥਿਤ BSF ਕੈਂਪਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਹੈੱਡਕੁਆਰਟਰ (BSF campus) ‘ਤੇ ਇਕ ਜਵਾਨ ਨੇ ਆਪਣੇ ਸਾਥੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਘਟਨਾ ‘ਚ 4 ਜਵਾਨ ਸ਼ਹੀਦ ਹੋ ਗਏ, ਜਦਕਿ ਗੋਲੀਬਾਰੀ ‘ਚ 6 ਜਵਾਨ ਜ਼ਖਮੀ ਵੀ ਹੋਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਬਾਅਦ ‘ਚ ਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਹਾਲਾਂਕਿ ਜਵਾਨ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

 

Exit mobile version