AUS vs NZ

AUS vs NZ: ਭਲਕੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਆਗਾਜ਼

ਚੰਡੀਗੜ੍ਹ, 28 ਫਰਵਰੀ 2024: ਆਸਟ੍ਰੇਲੀਆ ਬਨਾਮ ਨਿਊਜ਼ੀਲੈਂਡ (AUS vs NZ) ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ 29 ਫਰਵਰੀ ਤੋਂ ਸ਼ੁਰੂ ਹੋਣੀ ਹੈ। ਪਹਿਲਾ ਟੈਸਟ ਮੈਚ ਬੇਸਿਨ ਰਿਜ਼ਰਵ, ਵੇਲਿੰਗਟਨ ਵਿਖੇ ਖੇਡਿਆ ਜਾਣਾ ਹੈ। ਇਸ ਟੈਸਟ ਤੋਂ ਇਕ ਦਿਨ ਪਹਿਲਾਂ ਆਸਟ੍ਰੇਲੀਆਈ ਟੀਮ ਨੇ ਆਪਣੇ ਪਲੇਇੰਗ-11 ਦਾ ਐਲਾਨ ਕੀਤਾ ਸੀ। ਟੀਮ ਨੇ ਵੈਸਟਇੰਡੀਜ਼ ਖਿਲਾਫ ਬ੍ਰਿਸਬੇਨ ‘ਚ ਖੇਡੇ ਗਏ ਟੈਸਟ ਮੈਚ ਦੇ ਪਲੇਇੰਗ-11 ਦੇ ਨਾਲ ਨਿਊਜ਼ੀਲੈਂਡ ਖਿਲਾਫ ਖੇਡਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਸ ਪਲੇਇੰਗ-11 ਦੇ ਹਿਸਾਬ ਨਾਲ ਟੀਮ ‘ਚ ਬਦਲਾਅ ਕੀਤਾ ਗਿਆ ਹੈ।

ਦਰਅਸਲ, ਆਸਟ੍ਰੇਲੀਆ ਟੀਮ ਦੇ ਕਪਤਾਨ ਪੈਟ ਕਮਿੰਸ ਨੇ ਪਲੇਇੰਗ-11 ਦਾ ਐਲਾਨ ਕਰਦੇ ਹੋਏ ਕਿਹਾ ਕਿ ਸਿਰਫ ਸਟੀਵ ਸਮਿਥ ਅਤੇ ਉਸਮਾਨ ਖਵਾਜਾ ਹੀ ਪਾਰੀ ਦੀ ਸ਼ੁਰੂਆਤ ਕਰਨਗੇ। ਡੇਵਿਡ ਵਾਰਨਰ ਦੇ ਸੰਨਿਆਸ ਤੋਂ ਬਾਅਦ ਪੈਟ ਕਮਿੰਸ ਨੇ ਸਟੀਵ ਸਮਿਥ ‘ਤੇ ਭਰੋਸਾ ਜਤਾਇਆ ਹੈ। ਮਾਰਨਸ ਲੈਬਸਟਨ ਤੀਜੇ ਨੰਬਰ ‘ਤੇ ਖੇਡੇਗਾ। ਆਲਰਾਊਂਡਰ ਕੈਮਰੂਨ ਗ੍ਰੀਨ ਚੌਥੇ ਨੰਬਰ ‘ਤੇ ਖੇਡਦੇ ਨਜ਼ਰ ਆਉਣਗੇ। ਟਰੇਵਿਸ ਹੈਡ ਪੰਜਵੇਂ ਨੰਬਰ ‘ਤੇ ਅਤੇ ਮਿਸ਼ੇਲ ਮਾਰਸ਼ ਛੇਵੇਂ ਨੰਬਰ ‘ਤੇ ਬੱਲੇਬਾਜ਼ੀ ਕਰਨਗੇ। ਐਲੇਕਸ ਕੈਰੀ ਨੂੰ ਵਿਕਟਕੀਪਰ ਦੇ ਤੌਰ ‘ਤੇ ਟੀਮ ‘ਚ ਜਗ੍ਹਾ ਮਿਲੀ। ਜਦਕਿ ਤੇਜ਼ ਗੇਂਦਬਾਜ਼ਾਂ ਵਜੋਂ ਪੈਟ ਕਮਿੰਸ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ ਪਲੇਇੰਗ ਇਲੈਵਨ ਦਾ ਹਿੱਸਾ ਹਨ। ਨਾਥਨ ਲਿਓਨ ਨੂੰ ਸਪਿਨਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਆਸਟ੍ਰੇਲੀਆ ਦੇ ਪਲੇਇੰਗ-11 ਦੇ ਐਲਾਨ ਤੋਂ ਬਾਅਦ ਨਿਊਜ਼ੀਲੈਂਡ ਨੂੰ ਆਪਣੀ ਟੀਮ ‘ਚ ਬਦਲਾਅ ਕਰਨ ਲਈ ਮਜਬੂਰ ਹੋਣਾ ਪਵੇਗਾ। ਕੀਵੀ ਟੀਮ ਨੇ ਇਸ ਮਹੀਨੇ ਦੀ ਸ਼ੁਰੂਆਤ ‘ਚ ਦੱਖਣੀ ਅਫਰੀਕਾ ਨੂੰ ਹਰਾਇਆ ਸੀ। ਤਜਰਬੇਕਾਰ ਸਲਾਮੀ ਬੱਲੇਬਾਜ਼ ਡੇਵੋਨ ਕੋਨਵੇ ਦੇ ਸੱਟ ਕਾਰਨ ਪਹਿਲੇ ਟੈਸਟ ਤੋਂ ਬਾਹਰ ਹੋਣ ਤੋਂ ਬਾਅਦ ਨਿਊਜ਼ੀਲੈਂਡ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਆਸਟ੍ਰੇਲੀਆ ਖਿਲਾਫ ਵੀਰਵਾਰ ਤੋਂ ਸ਼ੁਰੂ ਹੋ ਰਹੀ ਟੈਸਟ ਸੀਰੀਜ਼ (AUS vs NZ) ਤੋਂ ਪਹਿਲਾਂ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੈਗਨਰ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ 12 ਸਾਲ ਲੰਬੇ ਅੰਤਰਰਾਸ਼ਟਰੀ ਕਰੀਅਰ ਦਾ ਅਚਾਨਕ ਅੰਤ ਕਰਕੇ ਕ੍ਰਿਕਟ ਪ੍ਰੇਮੀਆਂ ਨੂੰ ਹੈਰਾਨ ਕਰ ਦਿੱਤਾ ਹੈ। ਵੈਗਨਰ ਨੇ ਪਿਛਲੇ ਹਫਤੇ ਕੋਚ ਗੈਰੀ ਸਟੀਡ ਨਾਲ ਗੱਲਬਾਤ ਤੋਂ ਬਾਅਦ ਇਹ ਫੈਸਲਾ ਲਿਆ ਹੈ।

Scroll to Top