July 4, 2024 11:36 pm
AUS vs PAK

AUS vs PAK: ਆਸਟ੍ਰੇਲੀਆ ਨੇ ਪਾਕਿਸਤਾਨ ਸਾਹਮਣੇ 368 ਦੌੜਾਂ ਦਾ ਟੀਚਾ ਰੱਖਿਆ

ਚੰਡੀਗੜ੍ਹ, 20 ਅਕਤੂਬਰ, 2023: (AUS vs PAK) ਵਨਡੇ ਵਿਸ਼ਵ ਕੱਪ ਦੇ 18ਵੇਂ ਮੈਚ ‘ਚ ਆਸਟ੍ਰੇਲੀਆ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 367 ਦੌੜਾਂ ਬਣਾਈਆਂ। ਪਾਕਿਸਤਾਨ ਨੂੰ ਜਿੱਤ ਲਈ 368 ਦੌੜਾਂ ਬਣਾਉਣੀਆਂ ਪੈਣਗੀਆਂ।

ਆਸਟਰੇਲੀਆ ਲਈ ਇਸ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੇ ਸੈਂਕੜੇ ਲਗਾਏ। ਡੇਵਿਡ ਵਾਰਨਰ ਨੇ 163 ਅਤੇ ਮਿਸ਼ੇਲ ਮਾਰਸ਼ ਨੇ 121 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਕੋਈ ਵੀ ਬੱਲੇਬਾਜ਼ 25 ਦੌੜਾਂ ਦੇ ਅੰਕੜੇ ਨੂੰ ਛੂਹ ਨਹੀਂ ਸਕਿਆ।