Site icon TheUnmute.com

AUS vs SA: ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ ਹਰਾਇਆ, ਖਿਤਾਬੀ ਮੁਕਾਬਲੇ ‘ਚ ਭਾਰਤ ਨਾਲ ਹੋਵੇਗੀ ਟੱਕਰ

Australia

ਚੰਡੀਗੜ੍ਹ, 16 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਅੱਜ ਆਸਟ੍ਰੇਲੀਆ (Australia) ਨੇ ਦੱਖਣੀ ਅਫਰੀਕਾ ਨੂੰ 3 ਵਿਕਟਾਂ ਨਾਲ ਹਰਾ ਦਿੱਤਾ । ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਗਿਆ । ਭਾਰਤੀ ਟੀਮ ਨੇ ਬੁੱਧਵਾਰ ਨੂੰ ਨਿਊਜ਼ੀਲੈਂਡ ਨੂੰ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ ਅਤੇ ਅੱਜ ਇਹ ਤੈਅ ਹੋ ਗਿਆ ਕਿ ਖਿਤਾਬੀ ਮੁਕਾਬਲੇ ‘ਚ ਭਾਰਤੀ ਟੀਮ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ।

ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਾਰੀਆਂ ਵਿਕਟਾਂ ਗੁਆ ਕੇ 212 ਦੌੜਾਂ ਬਣਾਈਆਂ। ਆਸਟ੍ਰੇਲੀਆ ਨੇ ਸੱਤ ਵਿਕਟਾਂ ਗੁਆ ਕੇ 213 ਦੌੜਾਂ ਦਾ ਟੀਚਾ ਹਾਸਲ ਕਰ ਲਿਆ | ਆਸਟ੍ਰੇਲੀਆ ਅਤੇ ਭਾਰਤ ਦਾ ਫਾਈਨਲ ਮੁਕਾਬਲਾ 19 ਨਵੰਬਰ ਨੂੰ ਹੋਵੇਗਾ |

Exit mobile version