Site icon TheUnmute.com

AUS vs SA: ਆਸਟਰੇਲੀਆ ਨੂੰ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਣ ਲਈ 213 ਦੌੜਾਂ ਦਾ ਟੀਚਾ

Australia

ਚੰਡੀਗੜ੍ਹ, 16 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਅੱਜ ਆਸਟ੍ਰੇਲੀਆ (Australia) ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੈ । ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49.4 ਓਵਰਾਂ ‘ਚ ਸਾਰੀਆਂ ਵਿਕਟਾਂ ਗੁਆ ਕੇ 121 ਦੌੜਾਂ ਬਣਾਈਆਂ। ਡੇਵਿਡ ਮਿਲਰ ਨੇ ਸਭ ਤੋਂ ਵੱਧ 101 ਦੌੜਾਂ ਬਣਾਈਆਂ। ਕਲਾਸੇਨ ਨੇ 47 ਦੌੜਾਂ ਦੀ ਪਾਰੀ ਖੇਡੀ।

ਕੋਇਤਜ਼ੇ ਨੇ 19 ਦੌੜਾਂ ਬਣਾਈਆਂ, ਦੂਜੇ ਪਾਸੇ ਮਾਰਕਰਮ ਅਤੇ ਰਬਾਡਾ ਨੇ 10-10 ਦੌੜਾਂ ਦਾ ਯੋਗਦਾਨ ਪਾਇਆ। ਆਸਟ੍ਰੇਲੀਆ (Australia) ਲਈ ਮਿਸ਼ੇਲ ਸਟਾਰਕ ਅਤੇ ਪੈਟ ਕਮਿੰਸ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਜੋਸ਼ ਹੇਜ਼ਲਵੁੱਡ ਅਤੇ ਟ੍ਰੈਵਿਸ ਹੈੱਡ ਨੇ ਦੋ-ਦੋ ਵਿਕਟਾਂ ਲਈਆਂ। ਹੁਣ ਆਸਟਰੇਲੀਆ ਨੂੰ ਫਾਈਨਲ ਵਿੱਚ ਪਹੁੰਚਣ ਲਈ 213 ਦੌੜਾਂ ਦੀ ਲੋੜ ਹੈ।

Exit mobile version