July 1, 2024 1:19 am
AUS vs SL

AUS vs SL: ਆਸਟਰੇਲੀਆ ਨੇ ਸ਼੍ਰੀਲੰਕਾ ਨੂੰ ਹਰਾ ਕੇ ਵਿਸ਼ਵ ਕੱਪ ‘ਚ ਪਹਿਲੀ ਜਿੱਤ ਦਰਜ ਕੀਤੀ

ਚੰਡੀਗੜ੍ਹ, 16 ਅਕਤੂਬਰ 2023: (AUS vs SL) ਆਸਟਰੇਲੀਆ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ। ਲਖਨਊ ਦੇ ਏਕਾਨਾ ਸਟੇਡੀਅਮ ‘ਚ ਮਾਰਕਸ ਸਟੋਇਨਿਸ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ।

ਸੋਮਵਾਰ ਨੂੰ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਪਰ ਟੀਮ 43.3 ਓਵਰਾਂ ‘ਚ 209 ਦੌੜਾਂ ‘ਤੇ ਆਲ ਆਊਟ ਹੋ ਗਈ। ਆਸਟਰੇਲੀਆ ਨੇ 210 ਦੌੜਾਂ ਦਾ ਟੀਚਾ 35.2 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਅਤੇ ਵਿਕਟਕੀਪਰ ਜੋਸ਼ ਇੰਗਲਿਸ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ, ਜਦਕਿ ਐਡਮ ਜੈਂਪਾ ਨੇ 4 ਵਿਕਟਾਂ ਲਈਆਂ।