Anthony Albanese

ਆਸਟ੍ਰੇਲੀਆ ਦੇ PM ਐਂਥਨੀ ਅਲਬਾਨੀਜ਼ ਨੇ ਭਾਰਤੀ ਸਵਦੇਸ਼ੀ ਜਹਾਜ਼ ਕੈਰੀਅਰ INS ਵਿਕਰਾਂਤ ਦਾ ਕੀਤਾ ਦੌਰਾ

ਅੰਮ੍ਰਿਤਸਰ, 09 ਮਾਰਚ 2023: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (Anthony Albanese) ਨੇ ਵੀਰਵਾਰ ਨੂੰ ਭਾਰਤ ਦੇ ਸਵਦੇਸ਼ੀ ਜਹਾਜ਼ ਕੈਰੀਅਰ INS ਵਿਕਰਾਂਤ ਦਾ ਦੌਰਾ ਕੀਤਾ। ਅਲਬਾਨੀਜ਼ ਚਾਰ ਦਿਨਾਂ ਦੌਰੇ ‘ਤੇ ਭਾਰਤ ਆਏ ਹਨ। ਵੀਰਵਾਰ ਸਵੇਰੇ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਕ੍ਰਿਕਟ ਟੈਸਟ ਮੈਚ ਦੇਖਣ ਲਈ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਪਹੁੰਚੇ ਸਨ।

Scroll to Top