ਚੰਡੀਗੜ, 25 ਜਨਵਰੀ 2025: ਪੰਜਾਬ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ‘ਬੁੱਢੇ ਦਰਿਆ’ (Buddha Dariya) ਦੇ ਗੋਸ਼ਾਲਾ ਪੁਆਇੰਟ ਨੇੜੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਤਹਿਤ ਸਥਾਪਤ ਕੀਤੇ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ ਹੈ।
ਸੰਸਦ ਮੈਂਬਰ ਸੀਚੇਵਾਲ ਵੱਲੋਂ ‘ਬੁੱਢੇ ਦਰਿਆ’ ‘ਚ ਸੀਵਰੇਜ ਦੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਦੌਰਾਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਐਸਡੀਐਮ (ਪੂਰਬੀ) ਜਸਲੀਨ ਕੌਰ ਭੁੱਲਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਈਓ. ਗਲਾਡਾ ਅਮਨ ਗੁਪਤਾ, ਪੀਪੀਸੀਬੀ ਦੇ ਮੁੱਖ ਇੰਜੀਨੀਅਰ ਆਰ.ਕੇ. ਰਤੜਾ, ਮੁੱਖ ਇੰਜੀਨੀਅਰ ਰਵਿੰਦਰ ਗਰਗ ਅਤੇ ਹੋਰ ਅਧਿਕਾਰੀ ਕੈਬਨਿਟ ਮੰਤਰੀ ਦੇ ਨਾਲ ਸਨ।
ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ‘ਬੁੱਢੇ ਦਰਿਆ’ ਦੀ ਸਫਾਈ ਦੇ ਪ੍ਰੋਜੈਕਟ ਪ੍ਰਤੀ ਚਿੰਤਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੈਬਨਿਟ ਮੰਤਰੀ ਨੇ ਲਗਭਗ ਇੱਕ ਮਹੀਨੇ ਦੇ ਸਮੇਂ ‘ਚ ਚੌਥੀ ਵਾਰ ਅਸਥਾਈ ਪੰਪਿੰਗ ਸਟੇਸ਼ਨ ਸਾਈਟ ਦਾ ਦੌਰਾ ਕੀਤਾ ਹੈ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਵਿਰੁੱਧ ਨਹੀਂ ਹੈ ਪਰ ਕਿਸੇ ਨੂੰ ਵੀ ‘ਬੁੱਢੇ ਦਰਿਆ'(Buddha Dariya) ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਰਜ਼ੀ ਪੰਪਿੰਗ ਸਟੇਸ਼ਨ ਦਾ ਨਿਰੀਖਣ ਕਰਨ ਤੋਂ ਬਾਅਦ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਬੁੱਢਾ ਦਰਿਆ ‘ਚ ਗੰਦਾ ਪਾਣੀ ਛੱਡਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਡਾ: ਰਵਜੋਤ ਸਿੰਘ ਨੇ ਕਿਹਾ ਕਿ ਉਹ 27 ਜਨਵਰੀ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਵੀ ਬੈਠਕ ਕਰਨਗੇ। ਡੇਅਰੀ ਮਾਲਕਾਂ ਨੂੰ ਦੁਬਾਰਾ ਅਪੀਲ ਕੀਤੀ ਜਾਵੇਗੀ ਕਿ ਉਹ ਕਾਰਵਾਈ ਤੋਂ ਬਚਣ ਲਈ ਦਰਿਆ ‘ਚ ਗੋਬਰ ਸੁੱਟਣਾ ਬੰਦ ਕਰਨ।
ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਦੋਂ ਤੱਕ ਡੇਅਰੀ ਯੂਨਿਟਾਂ ਤੋਂ ਗੋਬਰ ਇਕੱਠਾ ਕਰਨ ਅਤੇ ਇਸਨੂੰ ਨਿਰਧਾਰਤ ਥਾਵਾਂ ‘ਤੇ ਸੁੱਟਣ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਪਹਿਲਾਂ ਹੀ ਅਸਥਾਈ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨਿਯੁਕਤ ਕਰਨ ਲਈ ਟੈਂਡਰ ਵੀ ਜਾਰੀ ਕੀਤੇ ਗਏ ਹਨ।
Read More: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮੁੜ ਬੁੱਢੇ ਦਰਿਆ ਦਾ ਦੌਰਾ