July 7, 2024 2:25 pm
Chandigarh

ਚੰਡੀਗੜ੍ਹ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਆਟੋ ਅਤੇ ਕੈਬ ਚਾਲਕਾਂ ਵੱਲੋਂ ਹੜਤਾਲ

ਚੰਡੀਗੜ੍ਹ,10 ਅਗਸਤ 2023: ਚੰਡੀਗੜ੍ਹ (Chandigarh) ਵਿਚ ਆਟੋ ਅਤੇ ਕੈਬ ਚਾਲਕ ਅੱਜ 10 ਅਗਸਤ ਨੂੰ ਹੜਤਾਲ ’ਤੇ ਹਨ। ਇਸ ਕਾਰਨ ਰੋਜ਼ਾਨਾ ਸਫਰ ਕਰਨ ਵਾਲੇ ਮੁਸਾਫਰਾਂ ਨੂੰ ਖਜੱਲ ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਬ ਚਾਲਕ ਆਪਣਾ ਕੰਮ ਬੰਦ ਕਰਕੇ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿਚ ਇਕੱਠੇ ਹੋਏ, ਜਿੱਥੇ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਇੱਕ ਕੈਬ ਚਾਲਕ ਦਾ ਕਤਲ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ ।

ਇਸ ਦੌਰਾਨ ਡਰਾਈਵਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਬਿਹਤਰ ਸਫ਼ਰ ਦੀਆਂ ਸਹੂਲਤਾਂ ਦੇਣ ਵਾਲੀਆਂ ਕੈਬ ਕੰਪਨੀਆਂ ਦੇ ਡਰਾਈਵਰ ਅਸੁਰੱਖਿਆ ਕਾਰਨ ਇਸ ਸਮੇਂ ਹੜਤਾਲ ’ਤੇ ਬੈਠਣ ਲਈ ਮਜਬੂਰ ਹੋ ਗਏ ਹਨ। ਇਸਦੇ ਨਾਲ ਹੀ ਕਈ ਡਰਾਈਵਰ ਕਰਜ਼ੇ ਦੇ ਬੋਝ ਹੇਠ ਦੱਬ ਗਏ ਹਨ | ਇਸਦੇ ਨਾਲ ਹੀ ਡਰਾਈਵਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੈਬ ਚਾਲਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਡਰਾਈਵਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।