11 ਸਤੰਬਰ 2025: ਸਿਹਤ ਵਿਭਾਗ (health department) ਨੇ ਹੜ੍ਹ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਜਨਤਕ ਹਿੱਤ ਵਿੱਚ ਇੱਕ ਸਲਾਹ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਸ ਸਲਾਹ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।
ਇਸ ਸਬੰਧ ਵਿੱਚ ਸਿਵਲ ਸਰਜਨ ਨੇ ਕਿਹਾ ਕਿ ਹੜ੍ਹ ਦੇ ਪਾਣੀ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਬਚੋ, ਇਸ ਨਾਲ ਖੁਜਲੀ, ਫੋੜੇ, ਮੁਹਾਸੇ ਜਾਂ ਐਲਰਜੀ ਆਦਿ ਵਰਗੀਆਂ ਚਮੜੀ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਅਤੇ ਸਾਫ਼ ਪਾਣੀ ਨਾਲ ਵਾਰ-ਵਾਰ ਧੋਵੋ। ਪੀਣ ਵਾਲੇ ਪਾਣੀ ਅਤੇ ਭੋਜਨ ਨੂੰ ਢੱਕ ਕੇ ਰੱਖੋ ਅਤੇ ਮੀਂਹ ਦੇ ਪਾਣੀ ਤੋਂ ਬਚਾਓ। ਭੋਜਨ ਨੂੰ ਸੁਰੱਖਿਅਤ ਢੰਗ ਨਾਲ ਪਕਾਉਣਾ, ਸਟੋਰੇਜ ਅਤੇ ਸੰਭਾਲਣਾ ਯਕੀਨੀ ਬਣਾਓ।
ਸਿਰਫ਼ ਉਬਾਲੇ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ, ਫਲ (fruits) ਅਤੇ ਸਬਜ਼ੀਆਂ ਨੂੰ ਸਾਫ਼ ਪਾਣੀ ਨਾਲ ਧੋਵੋ ਅਤੇ ਉਨ੍ਹਾਂ ਨੂੰ ਖਾਓ। ਹੜ੍ਹ ਦੇ ਪਾਣੀ ਦੇ ਸੰਪਰਕ ਵਿੱਚ ਆਇਆ ਭੋਜਨ ਨਾ ਖਾਓ। ਘਰ ਦੇ ਅੰਦਰ ਅਤੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਤੁਰੰਤ ਹਟਾ ਦਿਓ। ਮੱਛਰਦਾਨੀ, ਮੱਛਰ ਭਜਾਉਣ ਵਾਲੇ ਲੋਸ਼ਨ ਜਾਂ ਕੁਇਲ ਦੀ ਵਰਤੋਂ ਕਰੋ। ਬੱਚਿਆਂ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਸੁਰੱਖਿਆ ਦਿਓ।
ਪਖਾਨਿਆਂ ਦੀ ਵਰਤੋਂ ਕਰੋ ਅਤੇ ਖੁੱਲ੍ਹੇ ਵਿੱਚ ਮਲ-ਮੂਤਰ ਨਾ ਕਰੋ, ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰੋ। ਜੇਕਰ ਤੁਸੀਂ ਬਿਮਾਰ ਹੋ ਜਾਂਦੇ ਹੋ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਜਾਂ ਸਿਹਤ ਕੇਂਦਰ ਨਾਲ ਸੰਪਰਕ ਕਰੋ। ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 89680-08060 ਜਾਰੀ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮਿਓਲੋਜਿਸਟ ਡਾ. ਹਰਜੋਤ ਕੌਰ, ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੁੱਚਾ ਸਟਾਫ਼ ਮੌਜੂਦ ਸੀ।
Read More: ਹੜ੍ਹਾਂ ਨੇ ਪਾਵਰਕਾਮ ਨੂੰ ਦਿੱਤਾ ਵੱਡਾ ਝਟਕਾ, ਪਠਾਨਕੋਟ ‘ਚ UBDC ਹਾਈਡਲ ਪਾਵਰ ਪ੍ਰੋਜੈਕਟ ਨੂੰ ਹੋਇਆ ਨੁਕਸਾਨ