Moga

ਮੋਗਾ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਕੈਂਪ ਲਗਾਇਆ

ਮੋਗਾ  3 ਮਾਰਚ 2023: ਅੱਜ ਮੋਗਾ (Moga) ਆਈਐੱਸਐੱਫ ਕਾਲਜ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਮੋਗਾ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਏਜੰਸੀਆਂ ਦੀ ਤਰਫ਼ੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ।

ਇਸ ਦੌਰਾਨ ਜਿਨ੍ਹਾਂ ਲੋਕਾਂ ਨੇ ਸਰਕਾਰੀ ਅਦਾਰਿਆਂ ਵਿੱਚ ਸਰਕਾਰ ਤੋਂ ਸਿਖਲਾਈ ਲਈ ਹੈ, ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ ਅਤੇ ਨਗਰ ਨਿਗਮ ਵੱਲੋਂ ਵੀ ਐਨ.ਓ.ਸੀ. ਦਿੱਤੀ ਗਈ | ਇਸਦੇ ਨਾਲ ਹੀ 30 ਤਰ੍ਹਾਂ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ।ਐਨ.ਓ.ਸੀ ਨਾਲ ਸਬੰਧਤ ਜ਼ਿਆਦਾਤਰ ਪੁਰਾਣੇ ਮਸਲੇ ਹੱਲ ਕੀਤੇ ਗਏ। ਇਸ ਵਿਸ਼ੇਸ ਮੌਕੇ ਸੈਸ਼ਨ ਜੱਜ ਅਤੁਲ ਕਸਾਨਾ, ਡਿਪਟੀ ਕਮਿਸ਼ਨਰ ਸਰਦਾਰ ਕੁਲਵੰਤ ਸਿੰਘ ਨੇ ਸ਼ਿਰਕਤ ਕੀਤੀ |

Scroll to Top