ਐਸ.ਏ.ਐਸ. ਨਗਰ 22 ਜਨਵਰੀ 2024; ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਧੀਨ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਿਰਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਕਟਰ 82, ਮੋਹਾਲੀ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ
ਜਿਸ ਵਿਚ ਮਨਜਿੰਦਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਸਿਮ੍ਰਤੀ ਧੀਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਭਾਗ ਲਿਆ ਗਿਆ।
ਮਨਜਿੰਦਰ ਸਿੰਘ, ਮੈਂਬਰ ਸਕੱਤਰ ਵਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਭਲਾਈ ਲਈ ਬਣਾਏ ਗਏ ਕਾਨੂੰਨਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਅਤੇ ਏ.ਡੀ.ਆਰ. ਮੈਕਾਨਿਜ਼ਮ ਸਬੰਧੀ ਜਾਣਕਾਰੀ ਦਿੱਤੀ ਗਈ।